ਜਤਿਨ ਸ਼ਰਮਾ
ਪਠਾਨਕੋਟ: ਗੁਰਦਾਸਪੁਰ (Gurdaspur) ਸ਼ਹਿਰ ਦੀ ਟ੍ਰੈਫਿਕ ਸਥਿਤੀ ਦਾ ਜਾਇਜ਼ਾ ਲੈਣ ਲਈ ਐਸ.ਐਸ.ਪੀ ਹਰੀਸ਼ ਕੁਮਾਰ ਦਯਾਮਨ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਸ਼ਹਿਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਟ੍ਰੈਫਿਕ ਪੁਲਿਸ ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਹਾਲਤ 'ਚ ਸ਼ਹਿਰ 'ਚ ਟ੍ਰੈਫਿਕ ਜਾਮ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕਬਜਾ ਨਾ ਕਰਨ, ਜੇਕਰ ਕੋਈ ਵੀ ਕਬਜਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਆਪਣਾ ਜ਼ਿਲ੍ਹਾ ਚੁਣੋ (ਗੁਰਦਾਸਪੁਰ)
ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਿਹਾ ਹੈ। ਇਸ ਲਈ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਐਸਐਚਓ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਹਰੀਸ਼ ਕੁਮਾਰ ਦਯਾਮਨ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਦੇਰ ਸ਼ਾਮ ਗੁਰਦਾਸਪੁਰ ਸ਼ਹਿਰ ਦਾ ਅਚਨਚੇਤ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਟਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਿਟੀ ਪੁਲੀਸ ਨੂੰ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰਨਜਾਇਜ ਕਬਜ਼ਾ (Encroachment)ਨਾ ਕਰਨ।
Published by:Drishti Gupta
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।