Home /gurdaspur /

Gurdaspur: ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿੱਤੀ ਸਖ਼ਤ ਹਦਾਇਤਾਂ

Gurdaspur: ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿੱਤੀ ਸਖ਼ਤ ਹਦਾਇਤਾਂ

ਸਕੂਲ ਬੱਸ ਦੀ ਤਸਵੀਰ 

ਸਕੂਲ ਬੱਸ ਦੀ ਤਸਵੀਰ 

ਜ਼ਿਲ੍ਹਾ ਸਿੱਖਿਆ ਅਫਸਰ (ਸ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਪੱਧਰ 'ਤੇ ਗਠਿਤ ਕਮੇਟੀਆਂ ਦੀਆਂ ਮੀਟਿੰਗਾਂ ਕਰਵਾ ਕੇ ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਉਨਾਂ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਇਹ ਯਕੀਨੀ ਬਣਾਉਣਗੇ ਕਿ ਜੋ ਉਨ੍ਹਾਂ ਦੇ ਸਕੂਲ ਵਿਚ ਬ?

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ,

    ਗੁਰਦਾਸਪੁਰ:  ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਸਬੰਧੀ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ (Gurdaspur) ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਆਨਲਾਈਨ ਵੈਬਕਸ ਮੀਟਿੰਗ (Online Meeting) ਕੀਤੀ ਗਈ। ਅਧਿਕਾਰੀਆਂ ਨੂੰ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ (Private School) ਦੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਕੀਤੀ ਜਾਣ ਅਤੇ ਸਕੂਲ ਪੱਧਰ 'ਤੇ ਗਠਿਤ ਕਮੇਟੀਆਂ ਦੀਆਂ ਮੀਟਿੰਗਾਂ ਕਰਵਾ ਕੇ ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਇਹ ਯਕੀਨੀ ਬਣਾਉਣਗੇ ਕਿ ਜੋ ਸਕੂਲ ਵਿਚ ਬੱਚਿਆਂ ਲਈ ਸਕੂਲੀ ਵਾਹਨ ਲਗਾਏ ਗਏ ਹਨ, ਉਹ ਸਕੂਲ ਵਾਹਨ ਪਾਲਿਸੀ ਦੀ ਇੰਨਬਿੰਨ ਪਾਲਣਾ ਕਰਦੇ ਹਨ।

    ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈੇਫਿਕ ਪੁਲਿਸ (Traffic Police) ਵਿਭਾਗ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਸਖ਼ਤੀ ਨਾਲ ਹਦਾਇਤਾਂ ਦੀ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੰਭਾਵਿਤ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਲਈ, ਜ਼ਿਲ੍ਹਾ ਪੱਧਰੀ ਕਮੇਟੀ ਸਖਤੀ ਨਾਲ ਕਾਰਵਾਈ ਕਰਨ। ਇਸ ਮੌਕੇ 'ਤੇ ਰਿਜ਼ਨਲ ਟਰਾਸਪੋਰਟੀ ਅਧਿਕਾਰੀ ਸੁਖਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੁਣ ਤਕ 6 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ ਹਨ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

    ਇਸ ਦੌਰਾਨ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ,ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਸੁਖਵਿੰਦਰ ਕੁਮਾਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲਖਵਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
    First published:

    Tags: Gurdaspur, Punjab

    ਅਗਲੀ ਖਬਰ