ਬਿਸ਼ੰਬਰ ਬਿੱਟੂ
ਬਟਾਲਾ: ਕਾਰ ਨੂੰ ਬਚਾਉਂਦੇ ਹੋਏ ਸੰਤੁਲਨ ਵਿਗੜਨ ਕਾਰਨ, ਟੈਂਪੂ ਟਰੈਵਲਰ ਦਰੱਖਤ ਨਾਲ ਜਾ ਟਕਰਾਇਆ। ਹਾਦਸੇ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਡਰਾਈਵਰ ਦੀ ਹਾਲਤ ਗੰਭੀਰ ਹੋਣ ਕਰਕੇ ਅਮ੍ਰਿਤਸਰ ਰੈਫਰ ਕੀਤਾ ਗਿਆ।
ਟਰੈਵਲਰ ਵਿੱਚ ਸਵਾਰ 11 ਲੋਕ ਅਮ੍ਰਿਤਸਰ ਤੋਂ ਹੁਸ਼ਿਆਰਪੁਰ ਜਾ ਰਹੇ ਸਨ ਤਾਂ ਅਚਾਨਕ ਗਲਤ ਦਿਸ਼ਾ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੂੰ ਬਚਾਉਂਦੇ ਹੋਏ ਟੈਂਪੂ ਟਰੈਵਲਰ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰਖ਼ਤ ਨਾਲ ਜਾ ਟਕਰਾਈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ, ਜਿੱਥੇ ਡਰਾਈਵਰ ਦੀ ਹਾਲਤ ਨਾਜ਼ੁਕ ਦੇਖਦੇ ਹੋਏ, ਉਸਨੂੰ ਅਮ੍ਰਿਤਸਰ ਰੈਫਰ ਕੀਤਾ ਗਿਆ। ਬਾਕੀ ਚਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਿਲ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Batala, Gurdaspur news, Road accident