Home /gurdaspur /

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਲੱਭੀ ਇੱਕ ਨਵੀਂ ਤਕਨੀਕ 

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਲੱਭੀ ਇੱਕ ਨਵੀਂ ਤਕਨੀਕ 

ਪਰਾਲੀ ਨੂੰ ਅੱਗ ਲਗਾਉਂਦਾ ਹੋਇਆ ਕਿਸਾਨ

ਪਰਾਲੀ ਨੂੰ ਅੱਗ ਲਗਾਉਂਦਾ ਹੋਇਆ ਕਿਸਾਨ

Gurdaspur: ਰਮਨ ਬਹਿਲ ਨੇ ਕਿਹਾ ਕਿ ਖੇਤਾਂ ਵਿਚ ਲਗਾਈ ਅੱਗ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ ਹੈ ਕਿਉਂਕਿ ਇਸ ਅੱਗ ਨਾਲ ਜਿੱਥੇ ਮਿੱਟੀ, ਹਵਾ ਤੇ ਪਾਣੀ ਵਰਗੀਆਂ ਕੁਦਰਤੀ ਦਾਤਾਂ ਦੂਸ਼ਿਤ ਹੁੰਦੀਆਂ ਹਨ ਉਥੇ ਕਿਸਾਨਾਂ ਦੀ ਆਪਣੀ ਸਿਹਤ ਸਮੇਤ ਸਮੁੱਚੇ ਸਮਾਜ ਦੀ ਸਿਹਤ 'ਤੇ ਵੀ ਮਾਰੂ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਵੀ ਇਕ

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ

  ਗੁਰਦਾਸਪੁਰ: ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਨੂੰ ਰੋਕਣ ਲਈ ਅੱਜ ਖੇਤੀਬਾੜੀ (Agriculture) ਅਤੇ ਕਿਸਾਨ ਭਲਾਈ (Farmers Welfare) ਵਿਭਾਗ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ (Awareness Van) ਸ਼਼ੁਰੂ ਕਰ ਦਿੱਤੀਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਫ਼ਤਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਪ੍ਰੀਤ ਸਿੰਘ, ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਸਮੇਤ ਹੋਰ ਖੇਤੀ ਅਧਿਕਾਰੀ ਮੌਜੂਦ ਸਨ।

  ਚੇਅਰਮੈਨ ਰਮਨ ਬਹਿਲ (Chairman Raman Bahl) ਨੇ ਵੈਨਾਂ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤਾਂ ਵਿਚ ਲਗਾਈ ਅੱਗ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ ਹੈ ਕਿਉਂਕਿ ਇਸ ਅੱਗ ਨਾਲ ਜਿੱਥੇ ਮਿੱਟੀ, ਹਵਾ ਤੇ ਪਾਣੀ ਵਰਗੀਆਂ ਕੁਦਰਤੀ ਦਾਤਾਂ ਦੂਸ਼ਿਤ ਹੁੰਦੀਆਂ ਹਨ ਉਥੇ ਕਿਸਾਨਾਂ ਦੀ ਆਪਣੀ ਸਿਹਤ ਸਮੇਤ ਸਮੁੱਚੇ ਸਮਾਜ ਦੀ ਸਿਹਤ 'ਤੇ ਵੀ ਮਾਰੂ ਅਸਰ ਪੈਂਦਾ ਹੈ। ਬਹਿਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਵੀ ਇਕ ਸੱਚੀ ਭਗਤੀ ਹੈ ਇਸ ਲਈ ਅੱਜ ਹਰੇਕ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝੇ ਅਤੇ ਕਿਸੇ ਵੀ ਕੀਮਤ 'ਤੇ ਖੇਤਾਂ ਵਿਚ ਅੱਗ ਨਾ ਲਗਾਏ।

  ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਹੀ ਅਸਾਨੀ ਨਾਲ ਇਸ ਦਾ ਨਿਪਟਾਰਾ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਜਿਸ ਤਹਿਤ ਸਰਕਾਰ ਨੇ ਕਣਕ ਦੀ ਖਰੀਦ ਮੌਕੇ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਸੀ ਅਤੇ ਹੁਣ ਝੋਨੇ ਦੀ ਖਰੀਦ ਵੀ ਪੂਰੇ ਪਾਰਦਰਸ਼ੀ ਢੰਗ ਨਾਲ ਸਹੀ ਸਮੇਂ 'ਤੇ ਅਤੇ ਪੂਰੇ ਰੇਟ 'ਤੇ ਹੋਵੇਗੀ।

  First published:

  Tags: Farmers, Farming ideas, Farming tips, Gurdaspur, Punjab