ਜਤਿਨ ਸ਼ਰਮਾ,
ਗੁਰਦਾਸਪੁਰ: ਚਿਲਡਰਨ ਹੋਮ (Children's Home) ਗੁਰਦਾਸਪੁਰ (Gurdaspur) ਵੱਲੋਂ ਬਾਲ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ (Deputy Commissioner Muhammad Ishfaq) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹਫ਼ਤਾ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ ਬਾਲ ਘਰ ਦੇ ਬੱਚਿਆਂ ਦੇ ਗੀਤ-ਸੰਗੀਤ ਅਤੇ ਡਾਂਸ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਸਪੋਰਟਸ ਮੀਟ ਜਿਸ ਵਿੱਚ ਬੱਚਿਆਂ ਦੇ ਰੱਸਾਕਸ਼ੀ, 100 ਅਤੇ 200 ਮੀਟਰ ਦੌੜ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੇ ਰੰਗੋਲੀ ਅਤੇ ਕੋਲਾਜ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਵੱਖ-ਵੱਖ ਗਤੀਵਿਧੀਆਂ ਵਿੱਚੋਂ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਇਨਾਮ ਵੰਡੇ ਗਏ। ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਦੇ ਸਹਿ-ਨਿਵਾਸੀ ਬੱਚਿਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਵਧੀਆ ਭਵਿੱਖ ਬਣਾਉਣ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਹੀ ਸਫ਼ਲਤਾ ਦਾ ਰਾਹ ਹੈ ਅਤੇ ਮਿਹਨਤ ਤੋਂ ਕਦੇ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।