ਜਤਿਨ ਸ਼ਰਮਾ,
ਗੁਰਦਾਸਪੁਰ: ਪਿੰਡ ਭਾਗੋਵਾਲ ਦੇ ਕੁਲਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਥਾਣਾ ਕਲਾਨੌਰ ਅੱਗੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ।
ਇਸ ਮੌਕੇ ਮ੍ਰਿਤਕ ਕੁਲਵਿੰਦਰ ਸਿੰਘ ਦੀ ਮਾਤਾ ਨੇ ਦੱਸਿਆ ਕਿ ਮੇਰਾ ਲੜਕਾ ਗੁਰਦਾਸਪੁਰ ਤੋਂ ਮੇਰੇ ਲਈ ਦਵਾਈ ਲੈ ਕੇ ਆਇਆ ਸੀ | ਉਹ ਮੋਟਰਸਾਈਕਲ 'ਤੇ ਵਾਪਸ ਪਿੰਡ ਆ ਰਿਹਾ ਸੀ ਕਿ ਕਲਾਨੂਰ ਨੇੜੇ ਟਰੈਕਟਰ ਟਰਾਲੀ ਨਾਲ ਟਕਰਾਉਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਸਬੰਧੀ ਅਸੀਂ ਥਾਣਾ ਕਲਾਨੌਰ ਵਿਖੇ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਪੁਲਿਸ ਵੱਲੋਂ ਸਾਨੂੰ ਕੋਈ ਇਨਸਾਫ਼ ਨਹੀਂ ਦਿੱਤਾ ਅਤੇ ਨਾ ਹੀ ਟਰੈਕਟਰ-ਟਰਾਲੀ ਮਾਲਕ ਨੂੰ ਫੜਿਆ ਗਿਆ ਹੈ | ਇਸ ਮੌਕੇ ਕੁਲਵਿੰਦਰ ਦੀ ਪਤਨੀ ਰਾਜਬੀਰ ਕੌਰ ਨੇ ਕਿਹਾ ਕਿਟਰੈਕਟਰ ਟਰਾਲੀ ਮਾਲਕ ਨੂੰ ਫੜ ਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਥਾਣਾ ਕਲਾਨੂਰ ਦੇ ਮੁਖੀ ਸਰਦਾਰ ਮਨਜੀਤ ਸਿੰਘ ਨੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਵਾਈਆਂ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Punjab, Road accident