ਜਤਿਨ ਸ਼ਰਮਾ
ਗੁਰਦਾਸਪੁਰ:ਇੱਕ ਪਾਸੇ ਖੇਤੀਬਾੜੀ ਵਿਭਾਗ (Agriculture Department) ਅਤੇ ਪੰਜਾਬ ਸਰਕਾਰ (Punjab Government) ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ (Super seeder) ਤਕਨੀਕ ਅਪਣਾਉਣ ਦੀ ਸਲਾਹ ਦੇ ਰਹੀ ਹੈ ਪਰ ਅੱਜ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਇੱਕ ਕਿਸਾਨ ਲਈ ਉਸ ਸਮੇਂ ਸੁਪਰ ਸੀਡਰ ਹੀ ਮੁਸੀਬਤ ਬਣ ਗਿਆ ਜਦੋਂ ਸੁਪਰ ਸੀਡਰ ਦੇ ਨਾਲ ਕਣਕ ਦੀ ਬਿਜਾਈ ਕਰਦੇ ਸਮੇਂ ਅਚਾਨਕ ਸੂਪੁਰ ਸੀਡਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿੱਥੇ ਸੁਪਰ ਸੀਡਰ ਸੜ ਕੇ ਸੁਆਹ ਹੋ ਗਿਆ।ਇਸ ਦੇ ਨਾਲ ਹੀ ਲੱਖਾਂ ਰੁਪਏ ਦਾ ਟਰੈਕਟਰ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਿਆ ਅਤੇ ਡਰਾਈਵਰ ਵੀ ਜ਼ਖਮੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਮਾਲਕ ਸੁਖਦੇਵ ਸਿੰਘ ਅਤੇ ਚਸ਼ਮਦੀਦ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਡਿਊਟੀ 'ਤੇ ਸਨ ਅਤੇ ਬਾਅਦ 'ਚ ਉਨ੍ਹਾਂ ਨੂੰ ਫ਼ੋਨ 'ਤੇ ਦੱਸਿਆ ਗਿਆ ਕਿ ਕਣਕ ਦੀ ਬਿਜਾਈ ਕਰ ਰਹੇ ਟਰੈਕਟਰ ਨੂੰ ਅੱਗ ਲੱਗ ਗਈ ਹੈ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਟਰੈਕਟਰ ਅਤੇ ਸੁਪਰ ਸੀਡਰ ਪੂਰੀ ਤਰ੍ਹਾਂ ਸੜ ਚੁੱਕੇ ਸਨ।
ਇਸ ਸਬੰਧੀ ਮੌਕੇ ’ਤੇ ਪੁੱਜੇ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਸੋਹਲ ਨੇ ਦੱਸਿਆ ਕਿ ਕਿਸਾਨਾਂ ਦਾ ਕਰੀਬ 95 ਫੀਸਦੀ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਭੇਜਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur