Home /gurdaspur /

Independence Day: ‘ਤਿਰੰਗਾ ਰੈਲੀ’ ਦਾ ਸ਼ਹਿਰ ਵਿੱਚ ਹੋਇਆ ਭਰਵਾਂ ਸਵਾਗਤ, ਲੋਕਾਂ ਨੇ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

Independence Day: ‘ਤਿਰੰਗਾ ਰੈਲੀ’ ਦਾ ਸ਼ਹਿਰ ਵਿੱਚ ਹੋਇਆ ਭਰਵਾਂ ਸਵਾਗਤ, ਲੋਕਾਂ ਨੇ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

‘ਤਿਰੰਗਾ ਰੈਲੀ’ ਵਿੱਚ ਸ਼ਾਮਿਲ ਕੈਬਿਨੇਟ ਮੰਤਰੀ ਪੰਜਾਬ ਲਦੀਪ ਸਿੰਘ ਧਾਲੀਵਾਲ

‘ਤਿਰੰਗਾ ਰੈਲੀ’ ਵਿੱਚ ਸ਼ਾਮਿਲ ਕੈਬਿਨੇਟ ਮੰਤਰੀ ਪੰਜਾਬ ਲਦੀਪ ਸਿੰਘ ਧਾਲੀਵਾਲ

ਗੁਰਦਾਸਪੁਰ: ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਨੇ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ’ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਪ੍ਰਭਾਕਰ ਜੋਸ਼ੀ ਡੀ.ਆਈ.ਜੀ ਬੀ.ਐਸ.ਐਫ ਤੇ ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁ ਵੀ ਮੋਜੂਦ ਸਨ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਅੱਜ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ‘ਤਿਰੰਗਾ ਰੈਲੀ’ ਕੱਢੀ ਗਈ ਸੀ , ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋ ਲੰਘੀ ਤੇ ਸ਼ਹਿਰ ਵਾਸੀਆਂ ਨੇ ‘ਤਿਰੰਗਾ ਰੈਲੀ’ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। ਰੇਲਵੇ ਫਾਟਰ, ਜਹਾਜ਼ ਚੋਂਕ, ਹਨੂੰਮਾਨ ਚੋਂਕ ਤੇ ਪੂਰੇ ਰਸਤੇ ਵਿੱਚ ਸ਼ਹਿਰਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ। ‘ਤਿਰੰਗਾ ਰੈਲੀ’ ਵਿਚ ਪੰਜਾਬ ਪੁਲਿਸ, ਬੀ.ਐਸ.ਐਫ ਅਤੇ ਜੀਓਜੀ ਦੇ ਵਾਲੰਟੀਅਰਾਂ ਵਲੋਂ ਮੋਟਰਸਾਈਕਲਾਂ ਰਾਹੀਂ ਹਿੱਸਾ ਲਿਆ ਗਿਆ, ਜੋ ਸਾਰਿਆਂ ਦਾ ਖਿੱਚ ਦਾ ਕੇਂਦਰ ਬਣੇ।

  ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 13 ਤੋਂ 15 ਅਗਸਤ ਤੱਕ ਹਰ ਘਰ ਵਿਚ ਤਿਰੰਗਾ ਲਹਿਰਾਇਆ ਜਾਵੇ। ਉਨਾਂ ਕਿਹਾ ਕਿ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਜਾਨਾਂ ਨਿਛਾਵਰ ਕਰਨ ਵਾਲਿਆਂ ਨੂੰ ਹਮੇਸ਼ਾ ਸਿਜਦਾ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਤੇ ਸੂਬੇ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਦੇਸ਼ ਭਗਤੀ ਦਾ ਜ਼ਜਬਾ ਦਿਖਾਉਣਾ ਚਾਹੀਦਾ ਹੈ ਤੇ ਦੇਸ਼ ਤੇ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ।
  Published by:rupinderkaursab
  First published:

  Tags: Gurdaspur, Independence, Independence day, Punjab

  ਅਗਲੀ ਖਬਰ