Home /gurdaspur /

Gurdaspur: 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਗੁਰਦਾਸਪੁਰ-ਮਕੇਰੀਆਂ ਬਾਈਪਾਸ ਰੋਡ ਦਾ ਕੰਮ ਸ਼ੁਰੂ

Gurdaspur: 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਗੁਰਦਾਸਪੁਰ-ਮਕੇਰੀਆਂ ਬਾਈਪਾਸ ਰੋਡ ਦਾ ਕੰਮ ਸ਼ੁਰੂ

ਗੁਰਦਾਸਪੁਰ-ਮਕੇਰੀਆਂ

ਗੁਰਦਾਸਪੁਰ-ਮਕੇਰੀਆਂ ਬਾਈਪਾਸ ਰੋਡ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ 'ਆਪ' ਆਗੂ 

Gurdaspur: ਗੁਰਦਾਸਪੁਰ ਤੋਂ 'ਆਪ' ਆਗੂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਦੇ ਭਲੇ ਲਈ ਵੱਡੇ ਫੈਸਲੇ ਲਏ ਗਏ ਹਨ ਅਤੇ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰ ਦੁਆਰਾ. ਨਵੀਂ ਬਣੀ ਲਿੰਕ ਸੜਕ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ 10 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜ?

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ,

    ਗੁਰਦਾਸਪੁਰ: ਪੰਜਾਬ ਸਰਕਾਰ (Punjab Government) ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਵਿਕਾਸ (Development) ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਗੁਰਦਾਸਪੁਰ (Gurdaspur) ਵਿਧਾਨ ਸਭਾ ਹਲਕਾ ਇੰਚਾਰਜ ਰਮਨ ਬਹਿਲ ਨੇ ਅੱਜ ਨਵੀਂ ਲਿੰਕ ਸੜਕ ਗੁਰਦਾਸਪੁਰ-ਮਕੇਰੀਆਂ ਰੋਡ ਬਾਈਪਾਸ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਕਰਵਾਏ ਸਮਾਗਮ ਦੌਰਾਨ ਕੀਤਾ। ਇਸ ਮੌਕੇ ਵਾਰਡ ਨੰਬਰ 3 ਤੋਂ ‘ਆਪ’ ਪਾਰਟੀ ਦੇ ਵਲੰਟੀਅਰ ਮਨਦੀਪ ਕੋਰ ਵੱਲੋਂ ਰੀਬਨ ਕੱਟ ਕੇ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।

    ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਗੁਰਦਾਸਪੁਰ ਤੋਂ 'ਆਪ' ਆਗੂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ (Bhagwant Maan) ਦੀ ਅਗਵਾਈ ਵਿੱਚ ਲੋਕਾਂ ਦੇ ਭਲੇ ਲਈ ਵੱਡੇ ਫੈਸਲੇ ਲਏ ਗਏ ਹਨ ਅਤੇ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰ ਦੁਆਰਾ. ਨਵੀਂ ਬਣੀ ਲਿੰਕ ਸੜਕ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ 10 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

    ਉਨ੍ਹਾਂ ਨੇ ਕਿਹਾ ਕਿ 'ਆਪ' ਪਾਰਟੀ ਦੇ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਅੱਜ 'ਆਪ' ਪਾਰਟੀ ਦੇ ਵਲੰਟੀਅਰ ਵੱਲੋਂ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਰਿਬਨ ਕੱਟਿਆ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਪਿਆਰ ਲਈ 'ਆਪ' ਸਰਕਾਰ ਉਨ੍ਹਾਂ ਦੀ ਰਿਣੀ ਹੈ ਅਤੇ ਸੂਬਾ ਸਰਕਾਰ ਵਿਕਾਸ ਦੇ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
    Published by:Drishti Gupta
    First published:

    Tags: AAP, Gurdaspur, Punjab

    ਅਗਲੀ ਖਬਰ