ਜਤਿਨ ਸ਼ਰਮਾ,
ਗੁਰਦਾਸਪੁਰ: ਭਾਰਤ (India) ਅਤੇ ਪਾਕਿਸਤਾਨ (Pakistan) ਸਰਕਾਰਾਂ ਦੀ ਪਹਿਲ ਕਦਮੀ ਕਰਦਿਆਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਰਤਾਰਪੁਰ ਲਾਂਘਾ (Kartarpur Corridor) ਖੋਲ੍ਹਿਆ ਗਿਆ ਤਾਂ ਜੋ ਭਾਰਤ ਦੇ ਲੋਕ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ (Shri Kartarpur Sahib) ਦੇ ਦਰਸ਼ਨ ਕਰ ਸਕਣ। ਉਸ ਸਮੇਂ ਹੋਏ ਸਮਝੌਤੇ ਦੌਰਾਨ ਰਾਵੀ ਦਰਿਆ 'ਤੇ ਕਰਤਾਰਪੁਰ ਲਾਂਘੇ ਰਾਹੀਂ ਦੋਵਾਂ ਦੇਸ਼ਾਂ ਨੂੰ ਜੋੜਨ ਲਈ ਇੱਕ ਪੁਲ ਬਣਾਇਆ ਜਾਣਾ ਸੀ। ਉਸ ਸਮੇਂ ਭਾਰਤ ਸਰਕਾਰ ਨੇ ਆਪਣੀ ਤਰਫੋਂ ਪੁਲ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ ਪਰ ਪਾਕਿਸਤਾਨ ਸਰਕਾਰ ਨੇ ਪੁਲ ਦਾ ਕੰਮ ਅਧੂਰਾ ਛੱਡ ਦਿੱਤਾ ਸੀ। ਪਰ ਹੁਣ ਪਾਕਿਸਤਾਨ ਸਰਕਾਰ ਨੇ ਪੁਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋਂ ਦੋਨਾਂ ਦੇਸ਼ਾਂ ਨੂੰ ਰਾਵੀ ਦਰਿਆ 'ਤੇ ਪੁੱਲ ਬਣਾ ਕੇ ਜੋੜ ਦਿੱਤਾ ਜਾਵੇਂ।
ਪਾਕਿਸਤਾਨ ਵੱਲੋਂ ਪੁਲ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਆਜ਼ਾਦੀ ਦਿਹਾੜਾ (Independence Day) ਮਨਾਇਆ ਜਾਣਾ ਹੈ, ਜਿਸ ਲਈ ਭਾਰਤੀ ਏਜੰਸੀਆਂ ਚੌਕਸ ਹਨ। ਉਥੇ ਡੇਰਾ ਬਾਬਾ ਨਾਨਕ ਸਥਿੱਤ ਕਰਤਾਰਪੁਰ ਕੋਰਿਡਰ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀ ਸੰਗਤ ਦਾ ਕਹਿਣਾ ਹੈ ਕਿ ਜਿਹੜੀ ਸੰਗਤ ਪਾਕਿਸਤਾਨ ਨਹੀਂ ਜਾਂ ਸਕਦੀ ਸੀ ਉਹ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਸਨ ਪਰ ਦੂਰਬੀਨ ਖਰਾਬ ਹੋਣ ਕਾਰਨ ਉਹ ਦਰਸ਼ਨ ਨਹੀਂ ਕਰ ਪਾ ਰਹੇ ਹਨ।
ਸ਼ਰਧਾਲੂਆਂ ਨੂੰ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ। ਸ਼ਰਧਾਲੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦਰਸ਼ਨ ਸਥਾਨ 'ਤੇ ਨਵੀਂ ਦੂਰਬੀਨ ਲਗਾਈ ਜਾਵੇ ਤਾਂ ਜੋ ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Gurdwara Kartarpur Sahib, Independence day, Kartarpur Corridor, Kartarpur Langha, Punjab