ਜਤਿਨ ਸ਼ਰਮਾ
ਗੁਰਦਾਸਪੁਰ: ਇਸ ਸਾਲ ਦੀ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ-2022 ਜੋ ਕਿ ਹਸਤਨਾਪੁਰ ਯੂ.ਪੀ. ਵਿਖੇ ਹੋਈ ਸੀ, ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ (Gudaspur) ਦੇ ਖਿਡਾਰੀਆਂ ਨੇ ਸੋਨ ਤਗਮਾ ਜਿੱਤ ਕੇ ਆਪਣੇ ਜ਼ਿਲ੍ਹੇ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ। ਕਰਾਟੇ ਐਸੋਸੀਏਸ਼ਨ ਗੁਰਦਾਸਪੁਰ ਅਤੇ ਪੰਜਾਬ ਰਾਜ ਕਰਾਟੇ ਐਸੋਸੀਏਸ਼ਨ ਨੇ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ-2022 ਲਈ ਖਿਡਾਰੀੂ ਭੇਜੇ ਗਏ ਸਨ।
ਜਿਨ੍ਹਾਂ ਵਿਚੋਂ 4 ਖਿਡਾਰੀਆਂ ਨੇ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ ਵਿੱਚ ਇਕ ਕਰਾਟੇ ਟਰੈਨਿੰਗ ਸਕੂਲ ਵੀ ਚੱਲ ਰਿਹਾ ਹੈ ਜੋ ਕਿ ਲੜਕੀਆਂ ਨੂੰ ਮੁਫਤ ਸਿਖਲਾਈ ਦੇ ਰਿਹਾ ਹੈ। ਇਸ ਵਿੱਚ ਕੌਚ ਗੁਰਵੰਤ ਸਿੰਘ ਸੰਨੀ ਬੱਚਿਆਂ ਨੂੰ ਕੋਚਿੰਗ ਦੇ ਰਹੇ ਹਨ।
ਬੱਚਿਆਂ ਦੀਆਂ ਇਨਾਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਅਤੇ ਮੈਡਮ ਸ਼ਾਹਲਾ ਕਾਦਰੀ ਵਲੋਂ ਜੇਤੂ ਬੱਚਿਆਂ ਮਾਸਟਰ ਗੁਰਤਾਜ ਸਿੰਘ, ਮਾਸਟਰ ਅਨਮੋਲ, ਮਾਸਟਰ ਦੀਪਕ ਸ਼ਰਮਾ ਅਤੇ ਪ੍ਰੀਤੀ ਦੇਵੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਲਈ ਕੋਚ ਗੁਰਵੰਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਸਨਮਾਨ ਦੇਣ ਮੌਕੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਜੇਤੂ ਬੱਚਿਆਂ ਦੇ ਬਿਹਤਰ ਤੇ ਕਾਮਯਾਬ ਭਵਿੱਖ ਦੀ ਕਾਮਨਾ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।