ਜਤਿਨ ਸ਼ਰਮਾ
ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਤਿੱਬੜੀ ਰੋਡ 'ਤੇ ਸਥਿਤ ਰਾਮਗੜੀਆ ਗੁਰਦੁਆਰਾ ਸਾਹਿਬ ਨੂੰ ਦੋ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਗੁਰਦੁਆਰਾ ਸਾਹਿਬ (Gurudwara Sahib) ਦੇ ਗੇਟ ਦਾ ਤਾਲਾ ਤੋੜ ਕੇ ਇਸ 'ਚੋਂ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਚੋਰਾਂ ਦੀਆਂ ਸਾਰੀਆਂ ਗਤੀਵਿਧੀਆਂ ਗੁਰਦੁਆਰੇ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ (CCTV Camera) ਵਿੱਚ ਕੈਦ ਹੋ ਗਈਆਂ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਕਿਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਗੁਰਦੁਆਰਾ ਸਾਹਿਬ ਆਇਆ ਤਾਂ ਉਸ ਨੇ ਗੁਰਦੁਆਰਾ ਸਾਹਿਬ ਦਾ ਗੇਟ ਖੋਲ੍ਹਿਆ ਤਾਂ ਤਾਲਾ ਪਹਿਲਾਂ ਤੋਂ ਟੁੱਟਿਆ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਚੋਰਾਂ ਨੇ ਤਾਲਾ ਤੋੜ ਕੇ ਉਸ ਵਿਚੋਂ ਕਰੀਬ 25 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਚੋਰੀ ਦੀਆਂ ਇਹ ਸਾਰੀਆਂ ਵਾਰਦਾਤਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।