Home /gurdaspur /

Service Centers: ਸੇਵਾ ਕੇਂਦਰਾਂ ਤੋਂ ਇਨ੍ਹਾਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਨਹੀਂ ਹੋਵੇਗੀ ਲੋੜ

Service Centers: ਸੇਵਾ ਕੇਂਦਰਾਂ ਤੋਂ ਇਨ੍ਹਾਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਨਹੀਂ ਹੋਵੇਗੀ ਲੋੜ

ਸੇਵਾ ਕੇਦਰ ਦੀ ਤਸਵੀਰ

ਸੇਵਾ ਕੇਦਰ ਦੀ ਤਸਵੀਰ

ਗੁਰਦਾਸਪੁਰ: ਪੰਜਾਬ ਸਰਕਾਰ (Punjab Government) ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ (Service Center) ਤੋਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਇੱਕ ਹੋਰ ਸਹੂਲਤ ਦਿੱਤੀ ਹੈ। ਹੁਣ ਸੇਵਾ ਕੇਂਦਰਾਂ ਵਿਚੋਂ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੋਵੇਗੀ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪਰ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ ਅਤੇ ਪਤੇ ਦਾ ਅਸਲ ਪਰੂਫ ਦੇ ਆਧਾਰ 'ਤੇ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Published by:Rupinder Kaur Sabherwal
First published:

Tags: Gurdaspur, Punjab