Home /gurdaspur /

Smart Ration Card: ਰਾਸ਼ਨ ਕਾਰਡ ਦਾ ਲਾਭ ਲੈਣ ਲਈ ਪੂਰੀਆਂ ਕਰੋ ਇਹ ਸ਼ਰਤਾਂ, ਨਹੀਂ ਤਾਂ ਹੋਵੇਗਾ ਨੁਕਸਾਨ

Smart Ration Card: ਰਾਸ਼ਨ ਕਾਰਡ ਦਾ ਲਾਭ ਲੈਣ ਲਈ ਪੂਰੀਆਂ ਕਰੋ ਇਹ ਸ਼ਰਤਾਂ, ਨਹੀਂ ਤਾਂ ਹੋਵੇਗਾ ਨੁਕਸਾਨ

ਰਾਸ਼ਨ ਕਾਰਡ ਬਾਰੇ ਜਾਣਕਾਰੀ ਦੇਂਦੇ ਹੋਏ ਡਿਪਟੀ ਕਮਿਸਨਰ

ਰਾਸ਼ਨ ਕਾਰਡ ਬਾਰੇ ਜਾਣਕਾਰੀ ਦੇਂਦੇ ਹੋਏ ਡਿਪਟੀ ਕਮਿਸਨਰ

ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ (Deputy Commissioner Gurdaspur) ਮੁਹੰਮਦ ਇਸ਼ਫਾਕ ਨੇ ਸਪੱਸ਼ਟ ਕੀਤਾ ਹੈ ਕਿ ਸਮਾਰਟ ਰਾਸ਼ਨ ਕਾਰਡ (Ration Card) ਦਾ ਲਾਭ ਸਿਰਫ਼ ਉਨ੍ਹਾਂ ਪਰਿਵਾਰਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ ਨੌਕਰੀ (Government Job) ਵਿੱਚ ਨਹੀਂ ਹੈ,ਪਰਿਵਾਰ ਦੀ 2.5 (ਢਾਈ) ਏਕੜ ਨਹਿਰ/ਚਾਹੀ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਅਤੇ ਸੇਮ ਨਾਲ ਸਬੰਧਤ ਖੇਤਰ ਵਿੱਚ 5 ਏਕੜ ਤੋਂ ਵੱਧ ਜ਼ਮੀਨ ਨਹੀਂ ਹੋਣੀ ਚਾਹੀਦੀ।

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਇਸ ਤੋਂ ਇਲਾਵਾ ਕਿਸੇ ਵੀ ਕਾਰੋਬਾਰ ਜਾਂ ਕਿਰਾਏ ਜਾਂ ਵਿਆਜ ਤੋਂ ਪਰਿਵਾਰ ਦੀ ਸਾਲਾਨਾ ਆਮਦਨ 60,000/- ਰੁਪਏ ਤੋਂ ਵੱਧ ਨਾ ਹੋਵੇ। ਸਮਾਰਟ ਕਾਰਡ ਧਾਰਕ ਲਾਭਪਾਤਰੀ ਪਰਿਵਾਰ ਕੋਲ ਸ਼ਹਿਰੀ ਖੇਤਰ ਵਿੱਚ 100 ਗਜ਼ ਤੋਂ ਵੱਧ ਰਿਹਾਇਸ਼ੀ ਘਰ/750 ਵਰਗ ਫੁੱਟ ਤੋਂ ਵੱਧ ਦਾ ਫਲੈਟ ਨਹੀਂ ਹੋਣਾ ਚਾਹੀਦਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਆਪਣੀ ਪਛਾਣ ਅਤੇ ਤਸਦੀਕ ਲਈ ਆਧਾਰ ਨੰਬਰ (Aadhar Card Number), ਮੋਬਾਈਲ ਨੰਬਰ ਅਤੇ ਖਾਤਾ ਨੰਬਰ ਦੀ ਵਰਤੋਂ ਕਰਨ ਲਈ ਸਹਿਮਤੀ ਦਿੰਦੇ ਹੋਣਅਤੇ ਪਰਿਵਾਰ ਦਾ ਕੋਈ ਵੀ ਮੈਂਬਰ ਇਨਕਮ ਟੈਕਸ ਦਾਤਾ/ਵੈਟ ਐਕਟ-2005/ਜੀ.ਐਸ.ਟੀ./ ਅਧੀਨ ਰਜਿਸਟਰਡ ਵਿਅਕਤੀ/ਸਰਵਿਸ ਟੈਕਸ ਦਾਤਾ/ਪ੍ਰੋਫੈਸ਼ਨਲ ਟੈਕਸ ਦਾਤਾ ਨਾ ਹੋਵੇ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਕੋਲ ਚਾਰ ਪਹੀਆ ਵਾਹਨ, ਘਰ ਵਿੱਚ ਏ.ਸੀ., ਆਮਦਨ ਕਰ ਅਦਾ ਕਰਨ ਵਾਲੇ ਅਤੇ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਵਿਦੇਸ਼ ਗਏ ਹੋਏ ਹਨ, ਉਨ੍ਹਾਂ ਪਰਿਵਾਰ ਦੇ ਰਾਸ਼ਨ ਕਾਰਡ ਵੀ ਕੱਟੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜਾਂਚ ਕਮੇਟੀਆਂ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ (Punjab Government) ਵੱਲੋਂ ਜਾਰੀ ਉਪਰੋਕਤ ਸ਼ਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਜਾਂਚ ਪੂਰੀ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਸਹੀ ਅੰਕੜੇ ਸਾਹਮਣੇ ਆ ਸਕਣ। ਉਨ੍ਹਾਂ ਸਮੂਹ ਰਾਸ਼ਨ ਕਾਰਡ ਧਾਰਕਾਂ ਨੂੰ ਜਾਂਚ ਕਮੇਟੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

    Published by:Rupinder Kaur Sabherwal
    First published:

    Tags: Gurdaspur, Punjab, Ration card