Home /gurdaspur /

ਗੁਰਦਾਸਪੁਰ ਦੇ ਪਿੰਡ ਮੂਲਿਆਂਵਾਲ 'ਚ ਮਿਲੀ ਅਣਪਛਾਤੀ ਲਾਸ਼, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ ਦੇ ਪਿੰਡ ਮੂਲਿਆਂਵਾਲ 'ਚ ਮਿਲੀ ਅਣਪਛਾਤੀ ਲਾਸ਼, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਲਾਸ਼

ਲਾਸ਼ ਵਾਲੀ ਥਾਂ 'ਤੇ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ 

ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਪਿੰਡ ਮੁੱਲਿਆਂਵਾਲ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਨੇੜੇ ਰੋਡ 'ਤੇ ਇੱਕ 23 ਸਾਲ ਦੇ ਨੌਜਵਾਨ ਦੀ ਲਾਸ਼ (Dead Body) ਦੇਖੀ ਗਈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਲਾਸ਼ ਦੀ ਸ਼ਨਾਖਤ (Identification) ਨਹੀਂ ਹੋ ਪਾਈ।

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਪਿੰਡ ਮੁੱਲਿਆਂਵਾਲ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਨੇੜੇ ਰੋਡ 'ਤੇ ਇੱਕ 23 ਸਾਲ ਦੇ ਨੌਜਵਾਨ ਦੀ ਲਾਸ਼ (Dead Body) ਦੇਖੀ ਗਈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਲਾਸ਼ ਦੀ ਸ਼ਨਾਖਤ (Identification) ਨਹੀਂ ਹੋ ਪਾਈ।

    ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਐੱਸਐੱਚਓ ਕਰਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੂਲਿਆਂਵਾਲ ਦੀ ਸੜਕ ਦੇ ਉੱਪਰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੋਈ ਹੈ।

    ਜਿਸਦੀ ਉਮਰ ਕਰੀਬ 23 ਸਾਲ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    Published by:Rupinder Kaur Sabherwal
    First published:

    Tags: Body, Dead, Gurdaspur, Punjab