ਜਤਿਨ ਸ਼ਰਮਾ
ਗੁਰਦਾਸਪੁਰ: ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇਕ ਪੁਲਿਸ ਦਾ ਏ.ਐੱਸ.ਆਈ. ਇਕ ਔਰਤ ਤੋਂ ਪੈਸੇ ਲੈਂਦਾ ਨਜ਼ਰ ਆ ਰਿਹਾ ਹੈ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਇਸ ਵੀਡੀਓ ਵਿੱਚ ਇੱਕ ਔਰਤ ਜਿਸ ਦੀ ਧੀ ਨੂੰ ਇਸ ਏ.ਐਸ.ਆਈ ਨੇ ਐਨ.ਡੀ.ਪੀ.ਐਸ ਕੇਸ ਵਿੱਚ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਸੀ, ਜਿਸਦੇ ਚਲਦਿਆਂ ਫੜੀ ਗਈ ਔਰਤ ਦਾ ਅਦਾਲਤ ਵਿੱਚ ਰਿਮਾਂਡ ਨਾ ਲੈਣ 'ਤੇ ਏ.ਐੱਸ.ਆਈ ਨੇ ਉਸ ਦੀ ਮਾਂ ਤੋਂ 10,000 ਰੁਪਏ ਦੀ ਮੰਗ ਕੀਤੀ ਰਿਹਾ ਹੈ ਅਤੇ ਜਦ ਏ.ਐਸ.ਆਈ ਔਰਤ ਤੋਂ ਲਗਭਗ 5000 ਰੁਪਏ ਦੀ ਨਕਦੀ ਲੈ ਰਿਹਾ ਹੈ ਤਾਂ ਕਿਸੇ ਵਿਅਕਤੀ ਵਲੋਂ ਵੀਡੀਓ ਬਣਾ ਲਈ ਗਈ।
ਇਸ ਬਾਰੇ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਾਇਰਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੀਡੀਓ 'ਚ ਸ਼ਾਮਲ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਮਹਿਲਾ ਦੇ ਕਿਸੇ ਰਿਸ਼ਤੇਦਾਰ ਵੱਲੋਂ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bribe, Crime news, Gurdaspur, Punjab Police