ਜਤਿਨ ਸ਼ਰਮਾ
ਗੁਰਦਾਸਪੁਰ: ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਦਾਸਪੁਰ (Gurdaspur) ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਸ਼ਰਮ ਯੋਗਮਾਨ-ਧਨ ਯੋਜਨਾ (Pradhan Mantri Shram Yogi Maan Dhan Yojana.) ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ ਪੋਰਟਲ (e-shram portal) 'ਤੇ ਰਜਿਸ਼ਟਰੇਸ਼ਨ ਕਰਨ ਸਬੰਧੀ ਬੇਕਰੀ ਤੇ ਹੋਟਲ ਵਿਚ ਕੰਮ ਕਰਦੇ ਵਰਕਰਾਂ ਅਤੇ ਬੱਸ ਕੰਡਕਟਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਵੀਨ ਕੁਮਾਰ ਇੰਚਾਰਜ ਕਾਮਨ ਸਰਵਿਸ ਸੈਂਟਰ ਸਮੇਤ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਤਾਂ ਜੋ ਮਜ਼ਦੂਰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਇਸ ਸਕੀਮ ਬਾਰੇ ਵਰਕਰਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀ ਦੀ ਮਹੀਨਾਵਾਰ ਕਮਾਈ 15,000 ਰੁਪਏ ਤੋਂ ਘੱਟ ਹੋਣੀ ਚਾਹੀਦੀ ਅਤੇ ਉਮਰ 18 ਤੋਂ 40 ਦੇ ਵਿਚਕਾਰ ਹੋਣੀ ਚਾਹੀਦੀ ਹੈ।ਉਨਾਂ ਦੱਸਿਆ ਕਿ ਉਮਰ ਦੇ ਹਿਸਾਬ ਨਾਲ 55 ਰੁਪਏ ਤੋਂ ਲੈ ਕੇ 200 ਰੁਪਏ ਤੱਕ ਮਹੀਨਾਵਾਰ ਪੰਚਤ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਖਾਤੇ ਵਿਚ ਜਮ੍ਹਾ ਕਰਵਾਉਣੀ ਹੋਵੇਗੀ ਅਤੇ ਜਿੰਨੇ ਰੁਪਏ ਪੈਨਸ਼ਨ ਹੋਲਡਰ ਖਾਤੇ ਵਿਚ ਜਮ੍ਹਾ ਕਰਵਾਏਗਾ, ਓਨੀ ਹੀ ਰਕਮ ਸਰਕਾਰ ਵੀ ਪੈਨਸ਼ਨ ਹੋਲਡਰ ਦੇ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਖਾਤੇ ਵਿਚ ਜਮ੍ਹਾ ਕਰੇਗੀ। ਪੈਨਸ਼ਨ ਹੋਲਡਰ ਦੀ ਉਮਰ 60 ਸਾਲ ਹੋਣ 'ਤੇ ਉਸ ਨੂੰ ਮਹੀਨਾਵਾਰ ਘੱਟੋ-ਘੱਟ 3000 ਰੁਪਏ ਪੈਨਸ਼ਨ ਮਿਲਿਆ ਕਰੇਗੀ।
ਉਨਾਂ ਦੱਸਿਆ ਕਿ ਇਸ ਯੋਜਨਾ ਵਿਚ ਰਜਿਸਟਰਡ ਹੋਣ ਲਈ ਜਰੂਰੀ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਬੈਂਕ ਖਾਤਾ ਪਾਸ ਬੁੱਕ ਨਾਲ ਲੈ ਕੇ ਆਈ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਬਹੁਤ ਹੀ ਲਾਹੇਵੰਡ ਸਕੀਮ ਹੈ। ਕਿਰਤੀ ਲੋਕ ਇਸ ਦਾ ਵੱਧ ਤੋਂ ਵੱਧ ਫਾਇਦਾ ਲੈਣ ਅਤੇ ਆਪਣਾ ਬੁਢਾਪਾ ਜੀਵਨ ਸੁਰੱਖਿਅਤ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।