Home /gurdaspur /

ਅਣਪਛਾਤੇ ਲੋਕਾਂ ਵਲੋਂ ਕੀਤੇ ਗਏ ਹਮਲੇ ਵਿਚ ਨੌਜਵਾਨ ਦੀ ਹੋਈ ਮੌਤ

ਅਣਪਛਾਤੇ ਲੋਕਾਂ ਵਲੋਂ ਕੀਤੇ ਗਏ ਹਮਲੇ ਵਿਚ ਨੌਜਵਾਨ ਦੀ ਹੋਈ ਮੌਤ

X
ਮਾਮਲੇ

ਮਾਮਲੇ ਦੇ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ

ਗੁਰਦਾਸਪੁਰ ਨਿਵਾਸੀ ਅੰਤਰਦੀਪ ਨੂੰ ਕੁਝ ਅਣਪਛਾਤੇ ਲੋਕਾਂ ਨੇ ਰਾਹ ਵਿਚ ਰੋਕ ਲੁੱਟ ਦੀ ਨੀਯਤ ਨਾਲ ਬੁਰੀ ਤਰ੍ਹਾਂ ਜਖਮੀ ਕੀਤਾ ਹੈ ਅਤੇ ਜਦ ਅੰਤਰਦੀਪ ਨੂੰ ਹਸਪਤਾਲ ਲਿਜ?

  • Share this:

ਜਤਿਨ ਸ਼ਰਮਾ

ਗੁਰਦਾਸਪੁਰ---ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਲੇਕੇ ਦੇ ਇਕ ਨੌਜਵਾਨ ਨੂੰ ਰਾਹ ਚਲਦੇ ਕੁਝ ਅਣਪਛਾਤਿਆਂ ਨੇ ਦੇਰ ਰਾਤ ਹਮਲਾ ਕਰ ਬੁਰੀ ਤਰ੍ਹਾਂ ਜਖਮੀ ਕਰ ਦਿਤਾ। ਜਖਮੀ ਨੌਜਵਾਨ ਨੂੰ ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਨੌਜਵਾਨ ਅੰਤਰਦੀਪ ਸਿੰਘ ਦੇ ਰਿਸ਼ਤੇਦਾਰ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਫੋਨ ਆਇਆ ਕਿ ਅੰਤਰਦੀਪ ਨੂੰ ਕੁਝ ਅਣਪਛਾਤੇ ਲੋਕਾਂ ਨੇ ਰਾਹ ਵਿਚ ਰੋਕ ਲੁੱਟ ਦੀ ਨੀਯਤ ਨਾਲ ਬੁਰੀ ਤਰ੍ਹਾਂ ਜਖਮੀ ਕੀਤਾ ਹੈ ਅਤੇ ਜਦ ਅੰਤਰਦੀਪ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕੀਤਾ ਜਾ ਰਹੀ ਹੈ।

ਉਧਰ ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਥਾਣਾ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ ਹੈ। ਜਦਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨ ਲਏ ਗਏ ਹਨ ਅਤੇ ਜਾਂਚ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Published by:Ashish Sharma
First published:

Tags: Attack, Gurdaspur