Home /News /health /

Benefits of Eggs: ਆਂਡੇ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਲਾਭ, ਸੰਡੇ ਹੋ ਜਾਂ ਮੰਡੇ-ਰੋਜ਼ ਖਾਓ ਅੰਡੇ

Benefits of Eggs: ਆਂਡੇ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਲਾਭ, ਸੰਡੇ ਹੋ ਜਾਂ ਮੰਡੇ-ਰੋਜ਼ ਖਾਓ ਅੰਡੇ

Benefits of Eggs

Benefits of Eggs

ਸਿਹਤਮੰਦ ਸਰੀਰ ਲਈ ਸਿਹਤਮੰਦ ਭੋਜਨ ਜ਼ਰੂਰੀ ਹੈ। ਸਾਡੇ ਭੋਜਨ ਵਿੱਚ ਕਈ ਪੌਸ਼ਕ ਤੱਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨ੍ਹਾਂ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਨਹੀਂ ਸਕਦੇ। ਇਹਨਾਂ ਵਿੱਚ ਪ੍ਰੋਟੀਨ ਸਭ ਤੋਂ ਮਹੱਤਵਪੂਰਨ ਹੈ। ਪ੍ਰੋਟੀਨ ਦੀ ਪੂਰਤੀ ਲਈ ਬਹੁਤ ਸਾਰੇ ਲੋਕ ਅੰਡੇ ਖਾਂਦੇ ਹਨ ਅਤੇ ਉਹਨਾਂ ਦੇ ਦਿਨ ਦੀ ਸ਼ੁਰੂਆਤ ਹੀ ਅੰਡੇ ਨਾਲ ਹੁੰਦੀ ਹੈ।

ਹੋਰ ਪੜ੍ਹੋ ...
  • Share this:

ਸਿਹਤਮੰਦ ਸਰੀਰ ਲਈ ਸਿਹਤਮੰਦ ਭੋਜਨ ਜ਼ਰੂਰੀ ਹੈ। ਸਾਡੇ ਭੋਜਨ ਵਿੱਚ ਕਈ ਪੌਸ਼ਕ ਤੱਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨ੍ਹਾਂ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਨਹੀਂ ਸਕਦੇ। ਇਹਨਾਂ ਵਿੱਚ ਪ੍ਰੋਟੀਨ ਸਭ ਤੋਂ ਮਹੱਤਵਪੂਰਨ ਹੈ। ਪ੍ਰੋਟੀਨ ਦੀ ਪੂਰਤੀ ਲਈ ਬਹੁਤ ਸਾਰੇ ਲੋਕ ਅੰਡੇ ਖਾਂਦੇ ਹਨ ਅਤੇ ਉਹਨਾਂ ਦੇ ਦਿਨ ਦੀ ਸ਼ੁਰੂਆਤ ਹੀ ਅੰਡੇ ਨਾਲ ਹੁੰਦੀ ਹੈ। ਅੰਡੇ ਦੇ ਸਿਹਤ ਨੂੰ ਕਈ ਲਾਭ ਹਨ ਪਰ ਫਿਰ ਵੀ ਕੁੱਝ ਲੋਕਾਂ ਦੇ ਮਨ ਵਿੱਚ ਡਰ ਰਹਿੰਦਾ ਹੈ ਕਿ ਜ਼ਿਆਦਾ ਅੰਡੇ ਖਾਣ ਨਾਲ ਉਹਨਾਂ ਦੀ ਸਿਹਤ ਖਰਾਬ ਹੋ ਸਕਦੀ ਹੈ। ਇਸ ਨੂੰ ਲੈ ਕੇ ਉਹ ਕਈ ਅਧਿਐਨਾਂ ਬਾਰੇ ਖੋਜ ਕਰਦੇ ਹਨ। ਇਸ ਸਬੰਧੀ ਵੱਖ-ਵੱਖ ਤਰ੍ਹਾਂ ਦੇ ਅਧਿਐਨ ਵੀ ਸਾਹਮਣੇ ਆਏ ਹਨ।

ਅੱਜ ਅਸੀਂ ਗੱਲ ਕਰਾਂਗੇ ਕਿ ਇੱਕ ਵਿਅਕਤੀ ਨੂੰ ਹਫਤੇ ਵਿੱਚ ਕਿੰਨੇ ਅੰਡੇ ਖਾਣੇ ਚਾਹੀਦੇ ਹਨ। ਹਾਲ ਹੀ 'ਚ ਇਕ ਅਧਿਐਨ 'ਚ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ। ਇੰਡੀਅਨ ਐਕਸਪ੍ਰੈਸ ਦੀ ਖਬਰ ਮੁਤਾਬਕ ਜਰਨਲ ਨਿਊਟ੍ਰੀਐਂਟਸ 'ਚ ਪ੍ਰਕਾਸ਼ਿਤ ਇਕ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅੰਡੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਦੇ ਨਾਲ-ਨਾਲ ਸ਼ੂਗਰ ਦੇ ਖਤਰੇ ਨੂੰ ਵੀ ਘੱਟ ਕਰਦੇ ਹਨ, ਜੋ ਦਿਲ ਦੀ ਸਿਹਤ ਲਈ ਚੰਗਾ ਹੈ।

ਹਫਤੇ ਵਿੱਚ ਕਿੰਨੇ ਅੰਡੇ ਹਨ ਸਿਹਤ ਲਈ ਫ਼ਾਇਦੇਮੰਦ: ਇਹ ਅਧਿਐਨ ਬੋਸਟਨ ਯੂਨੀਵਰਸਿਟੀ ਦੇ ਖੋਜਕਰਤਾਵਾਂ ਵੱਲੋਂ ਕੀਤਾ ਗਿਆ ਹੈ। ਇਸ ਅਧਿਐਨ ਵਿੱਚ ਖੁਲਾਸਾ ਹੋਇਆ ਹੈ ਕਿ ਹਫ਼ਤੇ ਵਿੱਚ 5 ਜਾਂ ਇਸ ਤੋਂ ਵੱਧ ਅੰਡੇ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਅਧਿਐਨ ਵਿੱਚ 2300 ਲੋਕਾਂ ਨੇ ਹਿੱਸਾ ਲਿਆ ਜਿਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ 5 ਜਾਂ ਇਸ ਤੋਂ ਜ਼ਿਆਦਾ ਅੰਡੇ ਖਾਣ ਨਾਲ ਬਲੱਡ ਸ਼ੂਗਰ 'ਚ ਕਮੀ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਵੀ ਘੱਟ ਹੁੰਦਾ ਹੈ ਅਤੇ ਟਾਈਪ 2 ਡਾਇਬਟੀਜ਼ ਦਾ ਖਤਰਾ ਵੀ ਘੱਟ ਹੁੰਦਾ ਹੈ। ਇਸ ਅਧਿਐਨ ਦੇ ਮੁਤਾਬਿਕ ਅੰਡੇ ਖਾਣ ਨਾਲ ਦਿਲ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।

ਅਮਰੀਕਨ ਹਾਰਟ ਐਸੋਸੀਏਸ਼ਨ ਦੇ ਇਸ ਬਾਰੇ ਵਿਚਾਰ: ਅਮਰੀਕਨ ਹਾਰਟ ਐਸੋਸੀਏਸ਼ਨ ਮੌਜੂਦਾ ਸਮੇਂ ਵਿੱਚ ਹਰ ਵਿਅਕਤੀ ਨੂੰ ਰੋਜ਼ ਇੱਕ ਜਾਂ ਦੋ ਅੰਡੇ ਦੇ ਸਫ਼ੈਦ ਹਿੱਸੇ ਨੂੰ ਖਾਣ ਦੀ ਸਲਾਹ ਦਿੰਦੀ ਹੈ। ਇਹ ਦਿਲ ਦੀ ਸਿਹਤ ਲਈ ਬਹੁਤ ਸਿਹਤਮੰਦ ਖੁਰਾਕ ਹੈ। ਐਸੋਸੀਏਸ਼ਨ ਮੁਤਾਬਕ ਆਂਡਾ ਪ੍ਰੋਟੀਨ ਦਾ ਭਰਪੂਰ ਸਰੋਤ ਹੈ ਪਰ ਇਸ 'ਚ ਕਈ ਹੋਰ ਪੌਸ਼ਟਿਕ ਤੱਤ ਵੀ ਮੌਜੂਦ ਹੁੰਦੇ ਹਨ, ਜੋ ਕੋਲੈਸਟ੍ਰਾਲ ਦੇ ਪੱਧਰ ਨੂੰ ਵਧਾਉਣ ਦਾ ਕੰਮ ਕਰਦੇ ਹਨ। ਇਹ ਦਿਲ ਦੀ ਸਿਹਤ ਲਈ ਠੀਕ ਨਹੀਂ ਹੈ।

ਸਰੀਰ ਨੂੰ ਕਿੰਨੇ ਪ੍ਰੋਟੀਨ ਦੀ ਹੁੰਦੀ ਹੈ ਲੋੜ: ਅੰਡੇ ਵਿੱਚ ਭਰਪੂਰ ਪ੍ਰੋਟੀਨ ਹੁੰਦਾ ਹੈ। ਪਰ ਹਰ ਪੋਸ਼ਕ ਤੱਤ ਦੀ ਇੱਕ ਸੀਮਤ ਮਾਤਰਾ ਦੀ ਹੀ ਸਾਡੇ ਸਰੀਰ ਨੂੰ ਲੋੜ ਹੁੰਦੀ ਹੈ। ਫੋਰਟਿਸ ਐਸਕਾਰਟ ਹਾਰਟ ਇੰਸਟੀਚਿਊਟ, ਓਖਲਾ, ਨਵੀਂ ਦਿੱਲੀ, ਇਲੈਕਟ੍ਰੋਫਿਜ਼ੀਓਲੋਜੀ ਅਤੇ ਕਾਰਡੀਆਕ ਪੇਸਿੰਗ ਦੀ ਡਾਇਰੈਕਟਰ ਡਾ. ਅਪਰਨਾ ਜੈਸਵਾਲ ਦਾ ਕਹਿਣਾ ਹੈ ਕਿ ਇੱਕ ਆਮ ਤੰਦਰੁਸਤ ਬਾਲਗ ਨੂੰ ਆਪਣੇ ਭਾਰ ਦੇ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ 0.8 ਗ੍ਰਾਮ ਤੋਂ 1 ਗ੍ਰਾਮ ਪ੍ਰੋਟੀਨ ਦੀ ਲੋੜ ਹੁੰਦੀ ਹੈ।ਇਸ ਨੂੰ ਆਸਾਨ ਸ਼ਬਦਾਂ ਵਿੱਚ ਕਹੀਏ ਤਾਂ ਇੱਕ 60 ਕਿਲੋ ਵਜ਼ਨ ਦੇ ਵਿਅਕਤੀ ਨੂੰ 40 ਤੋਂ 60 ਗ੍ਰਾਮ ਪ੍ਰੋਟੀਨ ਦੀ ਲੋੜ ਹੁੰਦੀ ਹੈ।

Published by:Rupinder Kaur Sabherwal
First published:

Tags: Egg, Health, Health care, Health care tips, Health news, Lifestyle