Ber Fruit Benefits: ਮੌਸਮੀ ਫਲਾਂ ਅਤੇ ਸਬਜ਼ੀਆਂ ਨੂੰ ਹਮੇਸ਼ਾ ਖਾਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਕਿਉਂਕਿ ਇਹ ਨਾ ਸਿਰਫ ਮੇਟਾਬੋਲਿਜ਼ਮ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ ਬਲਕਿ ਪ੍ਰਤੀਰੋਧਕ ਸ਼ਕਤੀ ਨੂੰ ਵੀ ਮਜ਼ਬੂਤ ਕਰਦਾ ਹੈ। ਬੇਰ ਅਜਿਹਾ ਮੌਸਮੀ ਫਲ ਹੈ ਜੋ ਗੁਣਾਂ ਨਾਲ ਭਰਪੂਰ ਹੁੰਦਾ ਹੈ। ਬੇਰ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਪਰ ਇਸ 'ਚ ਭਰਪੂਰ ਮਾਤਰਾ 'ਚ ਊਰਜਾ ਮੌਜੂਦ ਹੁੰਦੀ ਹੈ। ਜੇਕਰ ਅਸੀਂ ਬੇਰ ਵਿੱਚ ਪੋਸ਼ਕ ਤੱਤਾਂ ਦੀ ਗੱਲ ਕਰੀਏ ਤਾਂ ਇਹ ਵਿਟਾਮਿਨ, ਖਣਿਜ ਨਾਲ ਭਰਪੂਰ ਹੁੰਦਾ ਹੈ।
ਜੇਕਰ ਬੇਰ ਦਾ ਸੇਵਨ ਸੀਮਤ ਮਾਤਰਾ 'ਚ ਕੀਤਾ ਜਾਵੇ ਤਾਂ ਇਸ ਤੋਂ ਸਰੀਰ ਨੂੰ ਕਈ ਫਾਇਦੇ ਮਿਲ ਸਕਦੇ ਹਨ। ਬੇਰ ਦਾ ਅਚਾਰ ਅਤੇ ਮੁਰੱਬਾ ਵੀ ਭਾਰਤ ਵਿੱਚ ਕਈ ਥਾਵਾਂ 'ਤੇ ਖਾਇਆ ਜਾਂਦਾ ਹੈ। ਬੇਰਾਂ ਵਿੱਚ ਪੋਟਾਸ਼ੀਅਮ, ਕੈਲਸ਼ੀਅਮ, ਰਿਬੋਫਲੇਵਿਨ ਅਤੇ ਥਿਆਮੀਨ ਵਰਗੇ ਤੱਤ ਜ਼ਿਆਦਾ ਮਾਤਰਾ ਵਿੱਚ ਪਾਏ ਜਾਂਦੇ ਹਨ। ਅੱਜ ਅਸੀਂ ਤੁਹਾਨੂੰ ਬੇਰ ਖਾਣ ਦੇ ਫਾਇਦਿਆਂ ਬਾਰੇ ਦੱਸਾਂਗੇ...
ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ: ਬੇਰ ਐਂਟੀਆਕਸੀਡੈਂਟ ਤੱਤਾਂ ਨਾਲ ਭਰਪੂਰ ਹੁੰਦੇ ਹਨ। ਬੇਰਾਂ 'ਚ ਵਿਟਾਮਿਨ ਸੀ, ਫਲੇਵੋਨੋਇਡਸ ਅਤੇ ਪੋਲੀਫੇਨੋਲ ਵਰਗੇ ਐਂਟੀਆਕਸੀਡੈਂਟਸ ਜ਼ਿਆਦਾ ਮਾਤਰਾ 'ਚ ਪਾਏ ਜਾਂਦੇ ਹਨ। ਉਹ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਬੇਰ ਖਾਣ ਨਾਲ ਸਰੀਰ 'ਚ ਸੋਜ ਘੱਟ ਹੁੰਦੀ ਹੈ ਅਤੇ ਦਿਲ ਦੀ ਬੀਮਾਰੀ ਵਰਗੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।
ਇਮਿਊਨਿਟੀ ਵਧਾਉਂਦੇ ਹਨ ਬੇਰ: ਵਿਟਾਮਿਨ ਸੀ ਸਾਡੀ ਇਮਿਊਨਿਟੀ ਵਧਾਉਂਦਾ ਹੈ। ਬੇਰਾਂ ਵਿਚ ਵਿਟਾਮਿਨ ਸੀ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਵਿਟਾਮਿਨ ਸੀ ਚਿੱਟੇ ਰਕਤਾਣੂਆਂ ਦੇ ਉਤਪਾਦਨ ਵਿੱਚ ਇੱਕ ਡੀ ਭੂਮਿਕਾ ਅਦਾ ਕਰਦਾ ਹੈ। ਚਿੱਟੇ ਰਕਤਾਣੂਆਂ ਇਨਫੈਕਸ਼ਨ ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਸ ਲਈ ਸਾਨੂੰ ਬੇਰਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ: ਸਿਹਤ ਮਾਹਿਰਾਂ ਦੇ ਅਨੁਸਾਰ, ਬੇਰ ਅੰਤੜੀਆਂ ਵਿੱਚ ਸੋਜ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦੇ ਹਨ। ਬੇਰਾਂ 'ਚ ਫਾਈਬਰ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਬੇਰਾਂ 'ਚ ਕੈਲੋਰੀ ਬਹੁਤ ਘੱਟ ਮਾਤਰਾ 'ਚ ਪਾਈ ਜਾਂਦੀ ਹੈ। ਇਸ ਲਈ ਜੋ ਲੋਕ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਲਈ ਬੇਰਾਂ ਦਾ ਸੇਵਨ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ।
ਡਾਇਬਟੀਜ਼ ਨੂੰ ਕੰਟਰੋਲ ਕਰਦਾ ਹੈ: ਸ਼ੂਗਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਲੋਕ ਅਕਸਰ ਗੈਰ-ਸਿਹਤਮੰਦ ਖੁਰਾਕ ਦੇ ਕਾਰਨ ਟਾਈਪ 2 ਸ਼ੂਗਰ ਦੇ ਸ਼ਿਕਾਰ ਹੋ ਜਾਂਦੇ ਹਨ। ਜੇਕਰ ਤੁਸੀਂ ਡਾਇਬਟੀਜ਼ ਤੋਂ ਪੀੜਤ ਹੋ ਤਾਂ ਬੇਰਾਂ ਦਾ ਸੇਵਨ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਵਿਚ ਮੌਜੂਦ ਫਾਈਬਰ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਣ ਤੋਂ ਰੋਕਣ ਵਿਚ ਮਦਦ ਕਰਦਾ ਹੈ ਅਤੇ ਟਾਈਪ 2 ਡਾਇਬਟੀਜ਼ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।