ਹੁਸ਼ਿਆਰਪੁਰ 'ਚ ਨੌਜਵਾਨ ਨੇ ਪਤਨੀ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਜਿਸਦੀ ਉਮਰ ਮਹਿਜ਼ 21 ਸਾਲ ਹੈ ਤੇ ਸ਼ਹਿਰ ਦੀ ਇਕ ਨਿੱਜੀ ਦੁਕਾਨ 'ਤੇ ਹੀ ਕੰਮ ਕਰਦਾ ਸੀ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਰਹੀਰਾਂ ਪੁਲਿਸ ਚੌਂਕੀ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਗੁਰਿੰਦਰ ਸਿੰਘ ਉਰਫ ਸੌਰਵ ਨੇ ਦੱਸਿਆ ਕਿ ਉਸਦੇ ਭਰਾ ਵੱਲੋਂ ਬਲਵੀਰ ਕਾਲੋਨੀ ਦੀ ਹੀ ਰਹਿਣ ਵਾਲੀ ਇਕ ਲੜਕੀ ਪ੍ਰੀਆ ਨਾਲ ਮੰਦਿਰ 'ਚ ਵਿਆਹ ਕਰਵਾਇਆ ਹੋਇਆ ਸੀ। ਵਿਆਹ ਤੋਂ ਬਾਅਦ ਦੋਵੇਂ ਅਲੱਗ ਹੀ ਰਹਿੰਦੇ ਸਨ ਤੇ ਝਗੜਾ ਹੋਣ ਕਾਰਨ ਦਿਨੇਸ਼ ਘਰ ਵਾਪਿਸ ਆ ਗਿਆ ਸੀ।
ਉਸਨੇ ਦੱਸਿਆ ਕਿ ਲੜਕੀ ਵੱਲੋਂ ਉਸ ਦੇ ਭਰਾ ਨੂੰ ਬਿਨਾ ਵਜ੍ਹਾ ਹੀ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਉਸ ਵੱਲੋਂ ਘਰ 'ਚ ਹੀ ਜ਼ਹਿਰੀਲੀ ਦਵਾਈ ਖਾ ਲਈ ਗਈ। ਜਿਸ ਕਾਰਨ ਉਸਦੀ ਮੌਤ ਹੋ ਗਈ।
ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਲੜਕੇ ਦੇ ਭਰਾ ਗੁਰਿੰਦਰ ਸਿੰਘ ਦੇ ਬਿਆਨਾਂ 'ਤੇ ਬਲਵੀਰ ਕਲੋਨੀ ਦੀ ਰਹਿਣ ਵਾਲੀ ਲੜਕੀ ਪ੍ਰੀਆ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hoshiarpur, Husband and Wife, Suicide