ਚੰਡੀਗੜ੍ਹ: ਹੁਸਿ਼ਆਰਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਦੀ ਡਿਉਟੀ ਦੌਰਾਨ ਭਿਆਨਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਹੈ। ਹਾਦਸਾ ਉਦੋਂ ਵਾਪਰਿਆ ਜਦੋਂ ਏਐਸਆਈ ਪ੍ਰਣਾਮ ਸਿੰਘ ਨੰਗਲ ਖੁਰਦ ਪੁਲਿਸ ਲਾਈਨ ਗੇਟ 'ਤੇ ਡਿਊਟੀ ਦੇ ਰਿਹਾ ਸੀ।
ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਜਦੋਂ ਹੋਰ ਪੁਲਿਸ ਮੁਲਾਜ਼ਮ ਡਿਊਟੀ 'ਤੇ ਪੁੱਜੇ ਤਾਂ ਪੁਲਿਸ ਗੇਟ ਲਾਈਨ 'ਤੇ ਏਐਸਆਈ ਪ੍ਰਣਾਮ ਸਿੰਘ ਦੇ ਸਰੀਰ ਨੂੰ ਅੱਗ ਲੱਗੀ ਵੇਖੀ ਤਾਂ ਹੋਰਨਾਂ ਪੁਲਿਸ ਮੁਲਾਜ਼ਮਾਂ ਨੂੰ ਸੂਚਿਤ ਕੀਤਾ। ਪੁਲਿਸ ਮੁਲਾਜ਼ਮਾਂ ਨੇ ਪ੍ਰਣਾਮ ਸਿੰਘ ਨੂੰ ਤੁਰੰਤ ਹੀਟਰ ਦੀਆਂ ਤਾਰਾਂ ਹਟਾ ਕੇ ਬਚਾਉਣ ਦੀ ਕੋਸਿ਼ਸ਼ ਕੀਤੀ, ਪਰੰਤੂ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hoshiarpur, Punjab government, Punjab Police