Home /hoshiarpur /

ਗੰਨ ਪੁਆਇੰਟ 'ਤੇ ਲੁੱਟਿਆ ਬੇਕਰੀ ਮਾਲਕ, ਵਾਰਦਾਤ ਸੀਸੀਟੀਵੀ 'ਚ ਕੈਦ

ਗੰਨ ਪੁਆਇੰਟ 'ਤੇ ਲੁੱਟਿਆ ਬੇਕਰੀ ਮਾਲਕ, ਵਾਰਦਾਤ ਸੀਸੀਟੀਵੀ 'ਚ ਕੈਦ

X
ਜਦੋਂ

ਜਦੋਂ ਦੁਕਾਨ ਮਾਲਕ ਵੱਲੋਂ ਲੁਟੇਰਿਆਂ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ 2 ਗੋਲੀਆਂ ਵੀ ਚਲਾਈਆਂ ਗਈਆਂ। ਸੂਚਨਾ ਮਿਲਦਿਆਂ ਹੀ ਥਾਣਾ ਮੁਕੇਰੀਆਂ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦਿੱਤਾ।

ਹੋਰ ਪੜ੍ਹੋ ...
  • Local18
  • Last Updated :
  • Share this:

    ਅਮਰੀਕ ਸਿੰਘ

    ਹੁਸ਼ਿਆਰਪੁਰ ਜਿਲ੍ਹੇ 'ਚ ਲਗਾਤਾਰ ਲੁੱਟ ਖੋਹ ਅਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ 'ਚ ਇਜ਼ਾਫਾ ਹੁੰਦਾ ਹੀ ਦਿਖਾਈ ਦੇ ਰਿਹਾ ਹੈ। ਜਿਸ ਤਰ੍ਹਾਂ ਲੁੱਟ ਖੋਹ ਦੀਆਂ ਵਾਰਦਾਰਾਂ ਵੱਧ ਰਹੀਆਂ ਨੇ ਉਸ ਤੋਂ ਸਹਿਜ਼ੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਐ ਕਿ ਲੁਟੇਰਿਆਂ 'ਚ ਪੁਲਿਸ ਨਾਮ ਦਾ ਕੋਈ ਵੀ ਖੌਫ ਨਹੀਂ ਹੈ।

    ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਸ਼ਹਿਰ ਮੁਕੇਰੀਆਂ ਤੋਂ ਸਾਹਮਣੇ ਆਇਆ ਹੈ, ਜਿਥੇ ਕਿ ਬੀਤੀ ਦੇਰ ਸ਼ਾਮ ਕਰੀਬ ਸਾਢੇ 7 ਵਜੇ 2 ਨਕਾਬਪੋਸ਼ ਲੁਟੇਰਿਆਂ ਨੇ ਗੰਨ ਪੁਆਇੰਟ ਉੱਤੇ ਬੱਸ ਸਟੈਂਡ ਨਜ਼ਦੀਕ ਸਥਿੱਤ ਇੱਕ ਓਕੇਕਸ ਬੇਕਰੀ ਦੇ ਮਾਲਕ ਤੋਂ ਲੁੱਟ ਕਰ ਕੇ ਫਰਾਰ ਹੋ ਗਏ।

    ਉਕਤ ਸਾਰੀ ਘਟਨਾ ਬੇਕਰੀ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ। ਜਿਸ ਵਿੱਚ ਸਾਫ ਤੌਰ ਤੇ ਵੇਖਿਆ ਜਾ ਸਕਦਾ ਐ ਕਿ ਕਿਵੇਂ ਬੇਖੌਫ ਲੁਟੇਰਿਆਂ ਵੱਲੋਂ ਇਸ ਕਾਂਡ ਨੂੰ ਅੰਜਾਮ ਦਿੱਤਾ ਗਿਆ। ਇੰਨਾ ਹੀ ਨਹੀਂ ਜਦੋਂ ਦੁਕਾਨ ਮਾਲਕ ਵੱਲੋਂ ਲੁਟੇਰਿਆਂ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ 2 ਗੋਲੀਆਂ ਵੀ ਚਲਾਈਆਂ ਗਈਆਂ।

    ਸੂਚਨਾ ਮਿਲਦਿਆਂ ਹੀ ਥਾਣਾ ਮੁਕੇਰੀਆਂ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦਿੱਤਾ।

    First published:

    Tags: Gun, Hoshiarpur news, Robbery