Home /News /hoshiarpur /

ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ

ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ

ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ

ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ

  • Share this:

ਸੰਜੀਵ ਕੁਮਾਰ

ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਅਤੇ ਕਾਰਤੂਸਾਂ ਸਮੇਤ 2 ਲੋਕਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ ਜਰਨੈਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਮੁੱਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਤੱਤਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ  ਦੀ ਹਦਾਇਤ ਅਨੁਸਾਰ ਅਤੇ ਮੇਰੀ ਨਿਗਰਾਨੀ ਹੇਠ ਏ.ਐਸ.ਆਈ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਨਾਲ ਟੀ ਪੁਆਇੰਟ ਭੱਜਲਾਂ ਤੇ ਨਾਕੇਬੰਦੀ ਦੌਰਾਨ ਇੱਕ ਕਾਰ ਨੰਬਰ ਪੀਬੀ07-ਬੀ ਵਾਈ 6463 ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਕਾਰ ਵਿੱਚ ਬੈਠੇ ਨੌਜਵਾਨ ਕਮਲਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਨੰਗਲ ਕਲਾਂ ਥਾਣਾ ਮਾਹਿਲਪੁਰ ਦੀ ਤਲਾਸ਼ੀ ਕਰਨ ਤੇ ਉਸ ਦੀ  ਪੈਂਟ ਦੀ ਡੱਬ ਵਿੱਚੋਂ ਇੱਕ ਪਿਸਤੌਲ 7.65 ਐਮ.ਐਮ ਸਮੇਤ ਮੈਗਜ਼ੀਨ ਬਰਾਮਦ ਹੋਇਆ। ਜਿਸ ਨੂੰ ਅਨਲੋਡ ਕਰਨ ਤੇ ਮੈਗਜ਼ੀਨ ਵਿੱਚੋਂ 05  ਜਿੰਦਾ ਰੌਂਦ ਬਰਾਮਦ ਹੋਏ।


ਦੂਜੇ ਨੌਜਵਾਨ ਜਿਸ ਦਾ ਨਾਮ ਸੁਖਵਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਹਕੂਮਤਪੁਰ ਥਾਣਾ ਮਾਹਿਲਪੁਰ ਦੀ ਤਲਾਸ਼ੀ ਕਰਨ ਤੇ ਉਸ ਦੀ ਪੈਂਟ ਦੀ ਜੇਬ ਵਿੱਚੋਂ 5 ਜਿੰਦਾ ਰੌਂਦ 32 ਬੋਰ ਬਰਾਮਦ ਹੋਏ। ਪੁਲਿਸ ਵੱਲੋਂ ਦੋਵੇਂ ਦੋਸ਼ੀਆਂ ਖਿਲਾਫ ਮੁੱਕਦਮਾ ਨੰਬਰ 154 ਅ/ਧ 25-54-59 ARMS ACT ਥਾਣਾ ਗੜਸ਼ੰਕਰ ਵਿਖੇ ਦਰਜ  ਕਰਕੇ ਦੋਸ਼ੀਆ ਨੂੰ ਅਦਾਲਤ ਵਿਚ ਪੇਸ਼ ਕਰਕੇ  ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।

Published by:Ashish Sharma
First published:

Tags: Crime news, Hoshiarpur, Punjab Police