ਸੰਜੀਵ
ਗੜ੍ਹਸ਼ੰਕਰ: ਪਿਛਲੇ ਲੰਬੇ ਸਮੇਂ ਤੋਂ ਗੜ੍ਹਸ਼ੰਕਰ ਦੇ ਪਿੰਡ ਪੱਖੋਵਾਲ ਦੇ ਗੁਰਦੁਆਰਾ ਸਾਹਿਬ ਬ੍ਰਹਮ ਗਿਆਨੀ ਸੰਤ ਬਾਬਾ ਤਾਰਾ ਸਿੰਘ ਜੀ ਦੇ ਅਸਥਾਨ 'ਤੇ ਪਿੰਡ ਵਾਸੀਆਂ ਅਤੇ ਡੇਰਾ ਚਲਾਉਣ ਵਾਲਿਆਂ ਵਿਚਕਾਰ, ਗੱਦੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਦੀ ਅਗਆਵੀ ਵਿੱਚ ਪਿੰਡ ਵਾਸੀਆਂ ਵੱਲੋਂ ਕਮੇਟੀ ਬਣਾਕੇ ਹੱਲ ਕੀਤਾ ਗਿਆ।
ਦਰਅਸਲ ਗੜ੍ਹਸ਼ੰਕਰ ਦੇ ਪਿੰਡ ਪੱਖੋਵਾਲ ਦੇ ਬ੍ਰਹਮ ਗਿਆਨੀ ਸੰਤ ਬਾਬਾ ਤਾਰਾ ਸਿੰਘ ਜੀ ਦੀ ਗੱਦੀ 'ਤੇ ਵਿਰਾਜਮਾਨ ਸੰਤ ਹਰਪਾਲ ਸਿੰਘ 'ਤੇ, ਪਿੰਡ ਵਾਸੀਆਂ ਨੇ ਧਰਮ ਦਾ ਨਿਰਾਦਰ ਅਤੇ ਗੁਰੂ ਸਾਹਿਬਾਨਾਂ ਬਾਰੇ ਗ਼ਲਤ ਪ੍ਰਚਾਰ ਕਰਨ ਦੇ ਆਰੋਪ ਲਗਾਏ ਸਨ। ਪਿੰਡ ਵਾਸੀਆਂ ਦਾ ਇਹ ਵੀ ਇਲਜ਼ਾਮ ਸੀ ਕਿ ਇਸ ਧਾਰਮਿਕ ਅਸਥਾਨ 'ਤੇ ਧੀਆਂ ਦੇ ਵਿਆਹ ਅਤੇ ਅਖੰਡ ਪਾਠ ਲੜੀ ਚੱਲਦੀ ਸੀ, ਜਿਹੜੀ ਕਿ ਕਾਫ਼ੀ ਸਮੇਂ ਤੋਂ ਬੰਦ ਕਰ ਦਿੱਤੀ ਗਈ ਹੈ। ਜਿਸਦੇ ਕਾਰਨ ਪਿੰਡ ਦੇ ਵਿੱਚ ਤਨਾਅ ਵਾਲਾ ਮਾਹੌਲ ਬਣ ਗਿਆ ਸੀ।
ਪਿੰਡ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਮਾਹੌਲ ਖਰਾਬ ਨਾ ਹੋਵੇ. ਇਸਦੇ ਲਈ ਪਿੰਡ ਦੇ ਵਿੱਚ ਵੱਡੀ ਮਾਤਰਾ ਦੇ ਵਿੱਚ ਡੀ. ਐਸ. ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਦੀ ਅਗਵਾਈ ਦੇ ਵਿੱਚ, ਵੱਡੀ ਮਾਤਰਾ 'ਚ ਪੁਲਿਸ ਤਾਇਨਾਤ ਕੀਤੀ ਗਈ ਸੀ। ਇਸ ਮਸਲੇ ਦਾ ਹੱਲ ਕਰਨ ਦੇ ਲਈ ਡੀ. ਐਸ. ਪੀ. ਗੜ੍ਹਸ਼ੰਕਰ ਵੱਲੋਂ ਪਿੰਡ ਵਾਸੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ। ਜਿਹੜੀ ਇਸ ਡੇਰੇ ਦਾ ਸੰਚਾਲਕ ਕਰੇਗੀ।
ਇਸ ਮੌਕੇ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਇਸ ਡੇਰੇ ਦਾ ਸੰਚਾਲਕ, ਜਿਵੇਂ ਪਹਿਲਾਂ ਚੱਲਦਾ ਸੀ, ਉਸੇ ਤਰ੍ਹਾਂ ਕਰਨਗੇ। ਇਸ ਮੌਕੇ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਿੰਡ ਵਾਸੀਆਂ ਦੀ ਸਹਿਮਤੀ ਦੇ ਨਾਲ ਡੇਰੇ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਇਆ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dispute, Garhshankar, Hoshiarpur, Village