ਹੁਸ਼ਿਆਰਪੁਰ- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੀਤੇ 26 ਜਨਵਰੀ ਨੂੰ ਪੰਜਾਬ ਵਿੱਚ 400 ਮਹੱਲਾ ਕਲੀਨਿਕ ਖੋਲੇ ਗਏ। ਹੁਸ਼ਿਆਰਪੁਰ ਦੇ ਨਾਲ ਲਗਦੇ ਪਿੰਡ ਨੰਗਲ ਸ਼ਹੀਦਾਂ ਦੀ ਕਰੀਏ ਤਾਂ ਅੱਜ ਪਿੰਡ ਵਾਸੀਆਂ ਵੱਲੋਂ ਡਿਸਪੈਂਸਰੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਾਸੀ ਅਤੇ ਐਨ ਆਰ ਆਈਆਂ ਦੀ ਮਦਦ ਨਾਲ ਉਨ੍ਹਾਂ ਨੇ ਪਿੰਡ ਵਿਚ ਡਿਸਪੈਂਸਰੀ ਚੱਲ ਰਹੀ ਸੀ ਅਤੇ ਉਸ ਡਿਸਪੈਂਸਰੀ ਵਿੱਚ ਜੋ ਡਾਕਟਰ ਮਰੀਜ਼ਾਂ ਨੂੰ ਦੇਖ ਦਵਾਈ ਦਿੰਦਾ ਸੀ ਉਸ ਨੂੰ ਪੰਜਾਬ ਸਰਕਾਰ ਵੱਲੋਂ ਹਲਕਾ ਚੱਬੇਵਾਲ ਵਿਚ ਖੋਲ੍ਹੇ ਗਏ ਮਹੱਲਾ ਕਲੀਨਿਕ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਡਿਸਪੈਂਸਰੀ ਤੋਂ ਨਾਲ ਲਗਦੇ ਚਾਰ ਪਿੰਡਾਂ ਦੇ ਲੋਕ ਫਾਇਦਾ ਲੈ ਰਹੇ ਹਨ। ਪਰ ਪੰਜਾਬ ਸਰਕਾਰ ਨੇ ਬਦਲਾਵ ਦੇ ਨਾਮ ਤੇ ਉਨ੍ਹਾਂ ਦੇ ਪਿੰਡ ਨਾਲ ਧੋਖਾ ਕੀਤਾ ਹੈ। ਪਿੰਡ ਦੇ ਹੀ ਪੰਚਾਇਤ ਮੈਂਬਰ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਬਹੁਤ ਜ਼ਿਆਦਾ ਸਿਆਣੇ ਲੋਕ ਪਿੰਡ ਦੀ ਡਿਸਪੈਂਸਰੀ ਵਿੱਚੋ ਦਵਾਈ ਲੈ ਕੇ ਠੀਕ ਹੋ ਰਹੇ ਸਨ, ਪਰ ਹੁਣ ਡਾਕਟਰ ਨਾ ਹੋਣ ਕਾਰਨ ਉਨ੍ਹਾਂ ਨੂੰ ਦੂਰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਦਵਾਈ ਲੈਣ ਲਈ ਜਾਣਾ ਪੈਂਦਾ ਹੈ। ਨਾਲ ਹੀ ਪਿੰਡ ਦੇ ਸਰਪੰਚ ਵੱਲੋਂ ਸਰਕਾਰ ਅੱਗੇ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੀ ਡਿਸਪੈਂਸਰੀ ਦੇ ਲਈ ਕੋਈ ਵੀ ਡਾਕਟਰ ਜਲਦ ਤੋਂ ਜਲਦ ਉਪਲਬਧ ਕਰਵਾਇਆ ਜਾਵੇ ਤਾਂ ਜੋ ਪਿੰਡ ਦੇ ਲੋਕ ਪਿੰਡ ਦੀ ਡਿਸਪੈਂਸਰੀ ਵਿੱਚ ਹੀ ਦਵਾਈ ਲੈ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Hoshiarpur, Mohalla clinics, Protest, Protest march