ਸੰਜੀਵ ਕੁਮਾਰ
ਹੁਸ਼ਿਆਰਪੁਰ : ਸੂਬੇ ਭਰ ਦੇ ਵਿੱਚ ਕਈ ਥਾਵਾਂ ਤੇ ਬੇਮੌਸਮੀ ਪੈ ਰਹੇ ਮੀਂਹ ਦੇ ਕਾਰਨ ਹੁਣ ਕਿਸਾਨਾਂ ਦੇ ਚੇਹਰਿਆਂ ਤੇ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਜੇਕਰ ਗੱਲ ਗੜ੍ਹਸ਼ੰਕਰ ਦੀ ਕਰੀਏ ਤਾਂ ਇੱਥੇ ਵੀ ਪਿੱਛਲੇ ਕੁੱਝ ਦਿਨਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਹੁਣ ਕਣਕ ਦੀ ਫ਼ਸਲ ਦਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ।
ਮੀਂਹ ਕਾਰਨ ਖੇਤਾਂ ਵਿੱਚ ਕਣਕ ਵਿੱਛ ਚੁੱਕੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬੇਮੌਸਮੀ ਮੀਂਹ ਕਾਰਨ ਹੁਣ ਕਣਕ ਦੀ ਫ਼ਸਲ ਦੇ ਝਾੜ ਵਿੱਚ ਵੀ ਗਿਰਾਵਟ ਆਵੇਗੀ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmer, Hoshiarpur news, Weather news