• Home
 • »
 • News
 • »
 • india-china
 • »
 • FAMOUS SOCIAL WORKER DR SP OBEROI ANNOUNCES 10000 MONTHLY PENSION TO FAMILIES OF MARTYRS OF GALWAN VALLEY

ਡਾ. ਓਬਰਾਏ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਹਜ਼ਾਰ ਮਹੀਨਾਵਾਰ ਪੈਨਸ਼ਨ ਦੇਣ ਦਾ ਐਲਾਨ

ਇਸ ਕੜੀ ਤਹਿਤ 11 ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਤਹਿਤ ਚੈੱਕ ਦਿੱਤੇ ਗਏ ਹਨ। ਅਗਲੇ ਮਹੀਨੇ ਤੋਂ ਇਹ ਪੈਨਸ਼ਨ ਸਿੱਧੀ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਆਇਆ ਕਰੇਗੀ। ਇਸਦੇ ਨਾਲ ਹੀ ਬਾਕੀ ਰਹਿੰਦੇ ਨੌਂ ਪਰਿਵਾਰਾਂ ਨੂੰ ਵੀ ਜਲਦ ਹੀ ਇਹ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।

ਡਾ. ਓਬਰਾਏ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਹਜ਼ਾਰ ਮਹੀਨਾਵਾਰ ਪੈਨਸ਼ਨ ਦੇਣ ਦਾ ਐਲਾਨ

 • Share this:
  ਚੰਡੀਗੜ੍ਹ: ਮਸ਼ਹੁਰ ਸਮਾਜ ਸੇਵੀ ਡਾ. ਐੱਸਪੀ ਸਿੰਘ ਓਬਰਾਏ  ਲਦਾਖ਼ ਦੀ ਗਲਵਾਨ ਘਾਟੀ ਵਿਖੇ ਚੀਨੀ ਫੌਜ ਨਾਲ ਲੜਦਿਆਂ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਉਨ੍ਹਾਂ ਨੇ ਸ਼ਹੀਦ ਹੋਣ ਵਾਲੇ 20 ਭਾਰਤੀ ਫੌਜੀਆਂ ਦੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਕੜੀ ਤਹਿਤ 11 ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਤਹਿਤ ਚੈੱਕ ਦਿੱਤੇ ਗਏ ਹਨ। ਅਗਲੇ ਮਹੀਨੇ ਤੋਂ ਇਹ ਪੈਨਸ਼ਨ ਸਿੱਧੀ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਆਇਆ ਕਰੇਗੀ। ਇਸਦੇ ਨਾਲ ਹੀ ਬਾਕੀ ਰਹਿੰਦੇ ਨੌਂ ਪਰਿਵਾਰਾਂ ਨੂੰ ਵੀ ਜਲਦ ਹੀ ਇਹ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।

  ਇੰਨਾਂ ਪਰਿਵਾਰਾਂ ਨੂੰ ਮਿਲੀ ਪੈਨਸ਼ਨ

  ਉੱਘੇ ਕਾਰੋਬਾਰੀ ਤੇ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਮੁਖੀ ਓਬਰਾਏ ਨੇ ਦੱਸਿਆ ਕਿ 11 ਸ਼ਹੀਦਾਂ 'ਚ ਪੰਜਾਬ ਤੋਂ ਗੁਰਦਾਸਪੁਰ ਦੇ ਸਤਨਾਮ ਸਿੰਘ, ਪਟਿਆਲਾ ਦੇ ਮਨਦੀਪ ਸਿੰਘ, ਮਾਨਸਾ ਦੇ ਗੁਰਤੇਜ ਸਿੰਘ, ਸੰਗਰੂਰ ਦੇ ਗੁਰਵਿੰਦਰ ਸਿੰਘ, ਜੰਮੂ-ਕਸ਼ਮੀਰ ਦੇ ਅਬਦੁਲ, ਹਿਮਾਚਲ ਦੇ ਅੰਕੁਸ਼ ਠਾਕੁਰ, ਉਤਰਾਖੰਡ ਦੇ ਚਤਰੀਸ਼ ਬਿਸ਼ਟ, ਬਿਹਾਰ ਦੇ ਰਾਹੁਲ ਰੇਨਸਵਾਲ, ਛੱਤੀਸਗੜ੍ਹ ਦੇ ਗਣੇਸ਼ ਰਾਮ ਕੁੰਜਮ, ਯੂ. ਪੀ. ਦੇ ਮਹੇਸ਼ ਕੁਮਾਰ ਅਤੇ ਵਾਰਾਨਸੀ (ਯੂ. ਪੀ.) ਦੇ ਰਮੇਸ਼ ਯਾਦਵ ਦੇ ਪਰਿਵਾਰ ਸ਼ਾਮਲ ਹਨ।

  ਲਦਾਖ਼ ਦੀ ਗਲਵਾਨ ਘਾਟੀ ਵਿਖੇ ਚੀਨੀ ਫੌਜ ਨਾਲ ਲੜਦਿਆਂ ਸ਼ਹੀਦ ਹੋਏ 20 ਭਾਰਤੀ ਫੌਜੀ।


  ਸ਼ਹੀਦ ਦੀ ਬੇਟੀ ਨੂੰ ਲਿਆ ਗੋਦ

  ਓਬਰਾਏ ਨੇ ਦੱਸਿਆ ਕਿ ਸ੍ਰੀ ਨਗਰ ਦੇ ਜਵਾਨ ਅਬਦੁਲ ਜੋ ਕਿ ਗਲਵਾਨ ਘਾਟੀ 'ਚ ਸ਼ਹੀਦ ਹੋ ਗਿਆ ਸੀ, ਦੀ ਦੋ ਸਾਲ ਦੀ ਬੇਟੀ ਨੂੰ ਗੋਦ ਲੈ ਕੇ ਉਸ ਦੇ ਪਾਲਣ-ਪੋਸ਼ਣ ਦੇ ਹੁਣ ਤੋਂ ਲੈ ਕੇ ਪੜ੍ਹਾਈ ਅਤੇ ਵਿਆਹ ਤੱਕ ਦੇ ਸਾਰੇ ਖ਼ਰਚਿਆਂ ਦਾ ਜ਼ਿੰਮਾ 'ਸਰਬੱਤ ਦਾ ਭਲਾ' ਟਰੱਸਟ ਵਲੋਂ ਚੁੱਕਿਆ ਜਾਵੇਗਾ।
  Published by:Sukhwinder Singh
  First published: