HOME » NEWS » World

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹਿਣ ਦੇ ਦੋਸ਼ ਹੇਠ 11 ਭਾਰਤੀ ਵਿਦਿਆਰਥੀ ਗ੍ਰਿਫਤਾਰ

News18 Punjabi | News18 Punjab
Updated: October 23, 2020, 5:37 PM IST
share image
ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹਿਣ ਦੇ ਦੋਸ਼ ਹੇਠ 11 ਭਾਰਤੀ ਵਿਦਿਆਰਥੀ ਗ੍ਰਿਫਤਾਰ
ਅਮਰੀਕਾ ‘ਚ 11 ਭਾਰਤੀ ਵਿਦਿਆਰਥੀ ਗ੍ਰਿਫਤਾਰ

ਇਮੀਗ੍ਰੇਸ਼ਨ ਅਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ ਅਤੇ ਕਈ ਹੋਰ ਸ਼ਹਿਰਾਂ ਤੋਂ ਗ੍ਰਿਫਤਾਰ ਕੀਤਾ ਹੈ।

  • Share this:
  • Facebook share img
  • Twitter share img
  • Linkedin share img
ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਰਹਿਣ ਦੇ ਦੋਸ਼ ਵਿਚ ਸੰਘੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਕੁੱਲ 15 ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 11 ਭਾਰਤੀ ਹਨ। ਇਮੀਗ੍ਰੇਸ਼ਨ ਅਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ ਅਤੇ ਕਈ ਹੋਰ ਸ਼ਹਿਰਾਂ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਲੀਬੀਆ ਤੋਂ ਦੋ, ਇਕ ਸੇਨੇਗਲ ਅਤੇ ਇਕ ਬੰਗਲਾਦੇਸ਼ ਤੋਂ ਹੈ।

ਆਪਟੀਕਲ ਇਲਯੂਜਨ ਮੁਹਿੰਮ ਤਹਿਤ ਹੋਈ ਗ੍ਰਿਫਤਾਰੀ

ਅਧਿਕਾਰੀਆਂ ਅਨੁਸਾਰ ਇਨ੍ਹਾਂ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਆਪਟੀਕਲ ਭਰਮ (ਇਲਯੂਜਨ) ਅਭਿਆਨ ਤਹਿਤ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਗੈਰ-ਹੱਕਦਾਰ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਆਪਟੀਕਲ ਪ੍ਰੈਕਟਿਕਲ ਟ੍ਰੇਨਿੰਗ (ਓਪੀਟੀ) ਪ੍ਰੋਗਰਾਮ ਦੀ ਵਰਤੋਂ ਕਰਕੇ ਅਮਰੀਕਾ ਵਿੱਚ ਰਹਿੰਦੇ ਹਨ।
ਗੈਰ-ਪ੍ਰਵਾਸੀ ਵਿਦਿਆਰਥੀਆਂ ਨੂੰ ਇਕ ਸਾਲ ਲਈ ਰਹਿਣ ਦੀ ਆਗਿਆ

ਇਸ ਪ੍ਰੋਗਰਾਮ ਤਹਿਤ ਗੈਰ-ਪ੍ਰਵਾਸੀ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਨਾਲ ਸਬੰਧਤ ਖੇਤਰ ਵਿੱਚ ਇੱਕ ਸਾਲ ਲਈ ਕੰਮ ਕਰਨ ਦੀ ਆਗਿਆ ਹੈ। ਇਸਦੇ ਨਾਲ ਹੀ ਇੱਕ ਸਾਲ ਤੋਂ ਇਲਾਵਾ ਉਹਨਾਂ ਨੂੰ 24 ਮਹੀਨਿਆਂ ਲਈ ਦੇਸ਼ ਵਿੱਚ ਕੰਮ ਕਰਨ ਦੀ ਵੀ ਆਗਿਆ ਹੈ, ਬਸ਼ਰਤੇ ਵਿਦਿਆਰਥੀ STEM (ਵਿਗਿਆਨ, ਟੈਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ) ਵਿਕਲਪਿਕ ਵਿਹਾਰਕ ਸਿਖਲਾਈ ਵਿੱਚ ਹਿੱਸਾ ਲੈਣ।

ਵਿਦਿਆਰਥੀਆਂ ਨੇ ਜਿੱਥੇ ਕੰਮ ਕਰਨ ਦਾ ਦਾਅਵਾ ਕੀਤਾ, ਉਹ ਅਸਲ ਵਿਚ ਨਹੀਂ ਹੈ

ਆਈਸੀਈ ਨੇ ਕਿਹਾ ਕਿ ਇਹ ਵਿਦਿਆਰਥੀ ਅਜਿਹੀਆਂ ਕੰਪਨੀਆਂ ਵਿਚ ਕੰਮ ਕਰਨ ਦਾ ਦਾਅਵਾ ਕਰ ਰਹੇ ਸਨ ਜੋ ਅਸਲ ਵਿਚ ਕੰਪਨੀਆਂ ਨਹੀਂ ਹਨ।
Published by: Ashish Sharma
First published: October 23, 2020, 5:36 PM IST
ਹੋਰ ਪੜ੍ਹੋ
ਅਗਲੀ ਖ਼ਬਰ