ਨਿਊਜ਼ੀਲੈਂਡ ’ਚ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ


Updated: July 12, 2018, 10:40 AM IST
ਨਿਊਜ਼ੀਲੈਂਡ ’ਚ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
ਨਿਊਜ਼ੀਲੈਂਡ ’ਚ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

Updated: July 12, 2018, 10:40 AM IST
ਨਿਊਜ਼ੀਲੈਂਡ ’ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਹੁਸ਼ਿਆਰਪੁਰ ਦੇ 27 ਸਾਲਾ ਨੌਜਵਾਨ ਪਰਮਿੰਦਰ ਸਿੰਘ ਜੱਬਲ ਦੀ ਮੌਤ ਹੋ ਗਈ ਹੈ। ਸਵੇਰੇ ਕਰੀਬ 4 ਵਜੇ ਟੌਰੰਗਾ ਸ਼ਹਿਰ ਦੇ ਸਟੇਟ ਹਾਈਵੇਅ-36 ਉੱਤੇ ਪਰਮਿੰਦਰ ਦੀ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾ ਟਕਰਾ ਗਈ। ਉਸਦੀ ਮੌਤ ਹੋ ਗਈ ਤੇ ਜਦਕਿ ਟਰੱਕ ਡਰਾਈਵਰ ਦੇ ਮਾਮੂਲੀ ਸੱਟਾਂ ਲ਼ੱਗੀਆਂ ਹਨ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ| ਪੁਲਿਸ ਘਟਨਾ ਵਾਲੀ ਸਥਾਨ ਦੀ ਘੇਰਾਬੰਦੀ ਕਰਕੇ ਹਾਦਸੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਦੀ ਲਾਸ਼ ਪੰਜਾਬ ਭੇਜਣ ਬਾਰੇ ਵੀ ਚਾਰਾਜੋਈ ਕੀਤੀ ਜਾ ਰਹੀ ਹੈ|

ਉਹ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਤਿੰਨ ਸਾਲ ਤੋਂ ਨਿਊਜ਼ੀਲੈਂਡ ’ਚ ਰਹਿ ਰਿਹਾ ਸੀ। ਇਸ ਸਮੇਂ ਉਹ ਵਰਕ ਵੀਜ਼ਾ ’ਤੇ ਨਿਊਜ਼ੀਲੈਂਡ ਵਿੱਚ ਹੈਲਥਨ ਵਿਜ਼ਨ ਕੰਪਨੀ  ਵਿੱਚ ਬਤੌਰ ਸਪੋਰਟ ਕਰਮਚਾਰੀ ਕੰਮ ਕਰ ਰਿਹਾ ਸੀ।
First published: July 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...