ਯੂਕਰੇਨ ਨੂੰ ਕਿਸੇ ਵੀ ਪੱਛਮੀ ਦੇਸ਼ਾਂ ਵੱਲੋਂ ਸਿੱਧੀ ਫੌਜੀ ਮਦਦ ਦਾ ਭਰੋਸਾ ਨਹੀਂ ਦਿੱਤਾ ਗਿਆ ਹੈ ਪਰ ਹੁਣ 28 ਦੇਸ਼ਾਂ ਨੇ ਯੂਕਰੇਨ ਨੂੰ ਰੂਸ ਨਾਲ ਲੜਨ ਲਈ ਹੋਰ ਹਥਿਆਰ ਭੇਜਣ ਦਾ ਭਰੋਸਾ ਦਿੱਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ (Volodymyr Zelenskyy ) ਨੇ ਵੀ ਕਿਹਾ ਹੈ ਕਿ ਪੱਛਮੀ ਦੇਸ਼ਾਂ ਤੋਂ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਯੂਕਰੇਨ 'ਤੇ ਰੂਸ ਦਾ ਹਮਲਾ ਜਾਰੀ ਹੈ।
ਅੱਜ ਕੀਵ ਉੱਤੇ ਭਾਰੀ ਬੰਬਾਰੀ ਕੀਤੀ ਜਾ ਰਹੀ ਹੈ। ਯੂਕਰੇਨ ਦੇ ਵਿਦੇਸ਼ ਮੰਤਰੀ ਕੁਲੇਬਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਕਾਈ ਨਿਊਜ਼ ਮੁਤਾਬਕ ਅਮਰੀਕਾ, ਬ੍ਰਿਟੇਨ ਸਮੇਤ 28 ਦੇਸ਼ ਯੂਕਰੇਨ ਨੂੰ ਹੋਰ ਆਧੁਨਿਕ ਹਥਿਆਰ ਭੇਜਣ ਲਈ ਸਹਿਮਤ ਹੋ ਗਏ ਹਨ। ਇਸ ਦੇ ਨਾਲ ਹੀ ਮੈਡੀਕਲ ਸਪਲਾਈ ਅਤੇ ਹੋਰ ਫੌਜੀ ਸਾਧਨ ਮੁਹੱਈਆ ਕਰਵਾਉਣ ਦਾ ਵੀ ਵਾਅਦਾ ਕੀਤਾ ਗਿਆ ਹੈ।
ਯੂਕਰੇਨ ਦੇ ਇੱਕ ਸ਼ਹਿਰ ਵੇਸਾਇਲਕੀਵ ਦੀ ਮੇਅਰ ਨਟਾਲੀਆ ਬਲਾਸਿਨੋਵਿਚ (Nataliia Balasynovych) ਨੇ ਕਿਹਾ ਹੈ ਕਿ ਰਾਤ ਭਰ ਲੜਾਈ ਜਾਰੀ ਰਹੀ। ਹਾਲਾਂਕਿ ਅਜੇ ਵੀ ਇਹ ਸ਼ਹਿਰ ਪੂਰੀ ਤਰ੍ਹਾਂ ਯੂਕਰੇਨ ਦੇ ਕੰਟਰੋਲ 'ਚ ਹੈ। ਇੱਥੇ ਕੀਵ, ਜੋ ਕਿ ਹਮੇਸ਼ਾ ਤੋਂ ਸ਼ਾਂਤੀਪੂਰਨ ਇਲਾਕਾ ਰਿਹਾ ਹੈ, ਵਿੱਚ ਰਾਤ ਭਰ ਬੰਬਾਂ ਦੀ ਆਵਾਜ਼ ਸੁਣਾਈ ਦਿੱਤੀ।
ਦੁਨੀਆ ਨੂੰ ਇੱਕ ਲੰਬੀ ਲੜਾਈ ਲਈ ਤਿਆਰ ਹੋਣਾ ਚਾਹੀਦਾ ਹੈ - ਮੈਕਰੋ
ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਨੇ ਕਿਹਾ ਹੈ ਕਿ ਦੁਨੀਆ ਨੂੰ ਯੂਕਰੇਨ 'ਚ ਲੰਬੀ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ। ਇੱਥੇ ਦੱਸ ਦੇਈਏ ਕਿ ਰੂਸ ਦੇ ਰੱਖਿਆ ਮੰਤਰੀ ਦੇ ਬਿਆਨ 'ਚ ਦਾਅਵਾ ਕੀਤਾ ਗਿਆ ਹੈ ਕਿ ਰੂਸੀ ਫੌਜ ਨੇ ਯੂਕਰੇਨ ਦੇ 8 ਜਲ ਸੈਨਾ ਦੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਯੂਕਰੇਨ ਦਾ ਕਹਿਣਾ ਹੈ ਕਿ ਰੂਸ ਸਰਹੱਦ 'ਤੇ ਫੌਜ ਦੇ ਰਿਜ਼ਰਵ ਯੂਨਿਟ ਸਥਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।