Home /News /international /

ਕੈਨੇਡਾ 'ਚ ਸਿੱਖ ਔਰਤ ਦੇ ਕਤਲ ਦੇ ਇਲਜ਼ਾਮ 'ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫਤਾਰ

ਕੈਨੇਡਾ 'ਚ ਸਿੱਖ ਔਰਤ ਦੇ ਕਤਲ ਦੇ ਇਲਜ਼ਾਮ 'ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫਤਾਰ

ਕੈਨੇਡਾ 'ਚ ਭਾਰਤੀ ਮੂਲ ਦਾ ਵਿਅਕਤੀ ਸਿੱਖ ਔਰਤ ਦੇ ਕਤਲ ਦੇ ਇਲਜ਼ਾਮ 'ਚ ਗ੍ਰਿਫਤਾਰ

ਕੈਨੇਡਾ 'ਚ ਭਾਰਤੀ ਮੂਲ ਦਾ ਵਿਅਕਤੀ ਸਿੱਖ ਔਰਤ ਦੇ ਕਤਲ ਦੇ ਇਲਜ਼ਾਮ 'ਚ ਗ੍ਰਿਫਤਾਰ

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਦਮ ਤੋੜ ਦਿੱਤਾ।ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸ਼ਾਨ ਸਿੰਘ ਨੂੰ ਮੌਕਾ-ਏ-ਵਾਰਦਾਤ ਤੋਂ ਥੋੜ੍ਹੀ ਦੂਰੀ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ 'ਤੇ ਕਤਲ ਦਾ ਇਲਜ਼ਾਮ ਲਗਾਇਆ ਗਿਆ ਹੈ। ਕਾਂਸਟੇਬਲ ਟਾਈਲਰ ਬੈੱਲ ਨੇ ਦੱਸਿਆ ਹੈ ਕਿ ਇਹ ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ, ਪਰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਰਿਸ਼ਤਾ ਕੀ ਸੀ ਜਾਂ ਨਿਸ਼ਾਨ ਸਿੰਘ ਨੇ ਦਵਿੰਦਰ ਕੌਰ ਨੂੰ ਕਿਉਂ ਮਾਰਿਆ। ਟੋਰਾਂਟੋ ਸਟਾਰ ਨੇ ਬੈੱਲ ਦੇ ਹਵਾਲੇ ਨਾਲ ਕਿਹਾ ਕਿ ਜਾਂਚਕਰਤਾ ਸਥਾਨਕ ਲੋਕਾਂ ਤੋਂ ਕੋਈ ਵੀ ਵੀਡੀਉ ਫੁਟੇਜ (ਘਟਨਾ ਦੀ) ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹੋਰ ਪੜ੍ਹੋ ...
  • Share this:

ਅਕਸਰ ਹੀ ਵਿਦੇਸ਼ਾਂ ਤੋਂ ਭਾਰਤੀ ਮੂਲ ਦੇ ਲੋਕਾਂ ਬਾਰੇ ਖਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ। ਹੁਣ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰਤੀ ਮੂਲ ਦੇ 44 ਸਾਲਾ ਵਿਅਕਤੀ ਵੱਲੋਂ ਇੱਕ ਸਿੱਖ ਔਰਤ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਕਤਲ ਦੀ ਇਸ ਵਾਰਦਾਤ ਨੂੰ ਲੈ ਕੇ ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਦਵਿੰਦਰ ਕੌਰ ਦਾ ਸ਼ੁੱਕਰਵਾਰ ਨੂੰ ਬਰੈਂਪਟਨ ਦੇ ਸਪੈਰੋ ਪਾਰਕ ਵਿੱਚ ਨਵ ਨਿਸ਼ਾਨ ਸਿੰਘ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਕੂ ਮਾਰੇ ਜਾਣ ਦੀ ਸੂਚਨਾ ਮਿਲਣ 'ਤੇ ਜਦੋਂ ਉਹ ਸ਼ਾਮ 6 ਵਜੇ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਔਰਤ ਨੂੰ ਜ਼ਖ਼ਮੀ ਹਾਲਤ 'ਚ ਫੁੱਟਪਾਥ 'ਤੇ ਪਈ ਹੋਈ ਸੀ।

ਇਸ ਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਦਮ ਤੋੜ ਦਿੱਤਾ।ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸ਼ਾਨ ਸਿੰਘ ਨੂੰ ਮੌਕਾ-ਏ-ਵਾਰਦਾਤ ਤੋਂ ਥੋੜ੍ਹੀ ਦੂਰੀ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ 'ਤੇ ਕਤਲ ਦਾ ਇਲਜ਼ਾਮ ਲਗਾਇਆ ਗਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਕਾਂਸਟੇਬਲ ਟਾਈਲਰ ਬੈੱਲ ਨੇ ਦੱਸਿਆ ਹੈ ਕਿ ਇਹ ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ, ਪਰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਰਿਸ਼ਤਾ ਕੀ ਸੀ ਜਾਂ ਨਿਸ਼ਾਨ ਸਿੰਘ ਨੇ ਦਵਿੰਦਰ ਕੌਰ ਨੂੰ ਕਿਉਂ ਮਾਰਿਆ। ਟੋਰਾਂਟੋ ਸਟਾਰ ਨੇ ਬੈੱਲ ਦੇ ਹਵਾਲੇ ਨਾਲ ਕਿਹਾ ਕਿ ਜਾਂਚਕਰਤਾ ਸਥਾਨਕ ਲੋਕਾਂ ਤੋਂ ਕੋਈ ਵੀ ਵੀਡੀਉ ਫੁਟੇਜ (ਘਟਨਾ ਦੀ) ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Published by:Shiv Kumar
First published:

Tags: Canada, Crime news, Indian, Murder, World news