ਐਲੋਨ ਮਸਕ ਵੱਲੋਂ ਹਾਲ ਹੀ 'ਚ ਟਵਿੱਟਰ ਦੀ ਪ੍ਰਾਪਤੀ ਪੂਰੀ ਕਰਨ ਤੋਂ ਬਾਅਦ ਕੰਪਨੀ 'ਚ ਕਰਮਚਾਰੀਆਂ ਦੀ ਛਾਂਟੀ ਦੀਆਂ ਖਬਰਾਂ ਆਈਆਂ ਹਨ। ਹੁਣ ਇੱਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਕੰਪਨੀ ਪਹਿਲੇ ਦੌਰ 'ਚ ਲਗਭਗ 25 ਫੀਸਦੀ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਦਾਅਵਾ ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਵਿੱਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਹੋਰ ਰਿਪੋਰਟ 'ਚ ਦਾਅਵਾ ਕੀਤਾ ਗਿਆ ਸੀ ਕਿ ਐਲੋਨ ਮਸਕ ਨੇ ਟਵਿਟਰ ਮੈਨੇਜਰਾਂ ਤੋਂ ਉਨ੍ਹਾਂ ਲੋਕਾਂ ਦੀ ਸੂਚੀ ਮੰਗੀ ਹੈ ਜਿਨ੍ਹਾਂ ਨੂੰ ਨੌਕਰੀ ਤੋਂ ਬਾਹਰ ਕੱਢਿਆ ਜਾਣਾ ਹੈ। ਕਰਮਚਾਰੀਆਂ ਦੀ ਛਾਂਟੀ ਕਰਨ ਦੀ ਗੱਲ ਐਲੋਨ ਮਸਕ ਦੇ ਕਾਨੂੰਨੀ ਪ੍ਰਤੀਨਿਧੀ ਅਤੇ ਵਕੀਲ ਅਲੈਕਸ ਸਪੀਰੋ ਦੇ ਹਵਾਲੇ ਨਾਲ ਇੱਕ ਰਿਪੋਰਟ ਵਿੱਚ ਕਹੀ ਗਈ ਹੈ।ਸਾਲ 2021 ਦੇ ਅੰਤ ਤੱਕ ਟਵਿੱਟਰ ਵਿੱਚ 7000 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਸਨ। ਪਰ ਹੁਣ ਜੇ 25 ਫੀਸਦੀ ਕਰਮਚਾਰੀਆਂ ਦੀ ਛਾਂਟੀ ਕੀਤੀ ਜਾਂਦੀ ਹੈ ਤਾਂ ਇਸ ਵਿੱਚੋਂ ਕਰੀਬ 2000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ।ਹਾਲਾਂਕਿ ਐਲੋਨ ਮਸਕ ਨੇ ਨੌਕਰੀ ਦੀ ਛਾਂਟੀ ਬਾਰੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਨੂੰ ਖਾਰਜ ਕਰ ਦਿੱਤਾ ਹੈ।
ਕਮਾਨ ਸੰਭਾਲਦੇ ਹੀ ਕੰਪਨੀ ਦੇ 4 ਅਫਸਰਾਂ ਨੂੰ ਹਟਾਇਆ
ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਨੇ ਟਵਿਟਰ ਦੀ ਕਮਾਨ ਸੰਭਾਲਣ ਦੇ ਤੁਰੰਤ ਬਾਅਦ ਹੀ ਖਬਰਾਂ ਆਈਆਂ ਸਨ ਕਿ ਉਨ੍ਹਾਂ ਨੇ ਟਵਿਟਰ ਦੇ ਸੀਈਓ ਪਰਾਗ ਅਗਰਵਾਲ ਸਮੇਤ ਚਾਰ ਉੱਚ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਦੋਂ ਤੋਂ ਹੀ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਟਵਿੱਟਰ ਤੋਂ ਕਰਮਚਾਰੀਆਂ ਨੂੰ ਜਲਦੀ ਹੀ ਬਾਹਰ ਕੱਢ ਦਿੱਤਾ ਜਾਵੇਗਾ। ਕੁਝ ਦਿਨ ਪਹਿਲਾਂ ਐਲੋਨ ਮਸਕ ਨੇ 44 ਬਿਲੀਅਨ ਡਾਲਰ ਦੇ ਸੌਦੇ ਵਿੱਚ ਸੋਸ਼ਲ ਮੀਡੀਆ ਕੰਪਨੀ ਦੀ ਪ੍ਰਾਪਤੀ ਨੂੰ ਪੂਰਾ ਕੀਤਾ।
ਪਹਿਲਾਂ ਹੀ ਬੰਦ ਬਣਾ ਦਿੱਤੀ ਗਈ ਸੀ ਯੋਜਨਾ
ਦਿ ਨਿਊਯਾਰਕ ਟਾਈਮਜ਼ ਦੀ ਖਬਰ ਦੇ ਮੁਤਾਬਕ ਮਸਕ ਨੇ ਟਵਿਟਰ ਤੋਂ ਜਲਦ ਹੀ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰਨ ਦੀ ਯੋਜਨਾ ਬਣਾ ਲਈ ਹੈ। ਇਸ ਸਥਿਤੀ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਵਿੱਚ ਇਹ ਕਿਹਾ ਗਿਆ ਹੈ ਕਿ ਕੱੁਝ ਪ੍ਰਬੰਧਕਾਂ ਨੂੰ ਅਜਿਹੇ ਕਰਮਚਾਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ ਜਿਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ। ਮਸਕ ਦੇ ਟਵਿੱਟਰ ਦੀ ਪ੍ਰਾਪਤੀ ਤੋਂ ਪਹਿਲਾਂ ਵੀ ਇਹ ਚਰਚਾ ਸੀ ਕਿ ਉਹ ਸੋਸ਼ਲ ਮੀਡੀਆ ਕੰਪਨੀ ਵਿੱਚ ਕਰਮਚਾਰੀਆਂ ਦੀ ਗਿਣਤੀ ਵਿੱਚ ਕਟੌਤੀ ਕਰਨਗੇ। ਕੁਝ ਰਿਪੋਰਟਾਂ ਵਿੱਚ ਤਾਂ ਇੱਥੋਂ ਤੱਕ ਕਿਹਾ ਗਿਆ ਹੈ ਕਿ ਉਹ ਕਰਮਚਾਰੀਆਂ ਦੀ ਗਿਣਤੀ 75 ਫੀਸਦੀ ਤੱਕ ਘਟਾ ਦਿੱਤਾ ਜਾਵੇਗਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਸਕ ਨੇ ਟਵਿੱਟਰ ਪ੍ਰਾਪਤੀ ਨੂੰ ਪੂਰਾ ਕਰਨ ਤੋਂ ਬਾਅਦ ਕੰਪਨੀ ਵਿੱਚ ਸਾਰੇ ਪੱਧਰਾਂ 'ਤੇ ਛਾਂਟੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕੁਝ ਟੀਮਾਂ ਦੀ ਗਿਣਤੀ ਦੂਜਿਆਂ ਨਾਲੋਂ ਘੱਟ ਹੋਵੇਗੀ।ਹਾਲਾਂਕਿ ਇਸ ਰਿਪੋਰਟ ਦੇ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਮਸਕ ਕਿੰਨੇ ਕਰਮਚਾਰੀਆਂ ਦੀ ਛਾਂਟੀ ਕਰ ਸਸਕਦਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।