ਕਾਬੁਲ- ਅਫਗਾਨਿਸਤਾਨ ਵਿੱਚ ਕੰਧਾਰ ਦੀ ਦੀ ਇਮਾਮ ਬਾਰਗਾਹ ਮਸਜਿਦ (Kandahar’s Imam Bargah Mosque) ਵਿੱਚ ਬੰਬ ਧਮਾਕੇ ਦੀ ਖ਼ਬਰ ਹੈ। ਅਫਗਾਨ ਮੀਡੀਆ ਟੋਲੋ ਨਿਊਜ਼ ਦੇ ਅਨੁਸਾਰ, ਧਮਾਕੇ ਵਿੱਚ ਹੁਣ ਤੱਕ 16 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ 40 ਲੋਕ ਜ਼ਖਮੀ ਹੋਏ ਹਨ। ਇਹ ਇੱਕ ਸ਼ੀਆ ਮਸਜਿਦ ਹੈ, ਜਿਸ ਵਿੱਚ ਲੋਕ ਸ਼ੁੱਕਰਵਾਰ ਦੀ ਨਮਾਜ਼ ਲਈ ਇਕੱਠੇ ਹੋਏ ਸਨ।
ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਸਈਦ ਕੋਸਤੀ ਨੇ ਕਿਹਾ ਕਿ ਇਸ ਧਮਾਕੇ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਖਬਰ ਹੈ। ਤਾਲਿਬਾਨ ਦੇ ਵਿਸ਼ੇਸ਼ ਬਲ ਮੌਕੇ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਕਿ ਇਹ ਕਿਸ ਤਰ੍ਹਾਂ ਦਾ ਧਮਾਕਾ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉੱਤਰੀ ਅਫਗਾਨਿਸਤਾਨ ਦੀ ਇੱਕ ਸ਼ੀਆ ਮਸਜਿਦ ਵਿੱਚ ਹੋਏ ਧਮਾਕੇ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸੈਂਕੜੇ ਲੋਕ ਨਮਾਜ਼ ਅਦਾ ਕਰ ਰਹੇ ਸਨ। ਇਸਲਾਮਿਕ ਸਟੇਟ ਖੁਰਾਸਾਨ (IS-K) ਨੇ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ। ਆਈਐਸ ਨੇ ਆਤਮਘਾਤੀ ਹਮਲਾਵਰ ਦੀ ਪਛਾਣ ਉਈਗਰ ਮੁਸਲਿਮ ਵਜੋਂ ਕੀਤੀ ਅਤੇ ਕਿਹਾ ਕਿ ਇਸ ਹਮਲੇ ਵਿੱਚ ਸ਼ੀਆ ਅਤੇ ਤਾਲਿਬਾਨ ਦੋਵੇਂ ਨਿਸ਼ਾਨਾ ਹਨ, ਜੋ ਉਈਗਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਚੀਨ ਦੀ ਰੁਕਾਵਟ ਪਾ ਰਹੇ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afghanistan, Blast, Mosque