Afghanistan: ਕਾਬੁਲ ‘ਚ ਕਾਰਤੇ ਪਰਵਾਨ ਗੁਰਦੁਆਰ ਕੋਲ ਧਮਾਕਾ

ਧਮਾਕੇ ਤੋਂ ਤੁਰੰਤ ਬਾਅਦ ਗੁਰਦੁਆਰੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਧਮਾਕਾ ਕਿਵੇਂ ਹੋਇਆ ਅਤੇ ਨਾ ਹੀ ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

file photo gudwara karte parwan

file photo gudwara karte parwan

  • Share this:
    ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸਥਿਤ ਕਾਰਤੇ ਪਰਵਾਨ ਗੁਰਦੁਆਰੇ ਨੇੜੇ ਗੁਰਦੁਆਰਾ ਸਾਹਿਬ ਨੇੜੇ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਤੁਰੰਤ ਬਾਅਦ ਗੁਰਦੁਆਰੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਧਮਾਕਾ ਕਿਵੇਂ ਹੋਇਆ ਅਤੇ ਨਾ ਹੀ ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

    ਜਾਣਕਾਰੀ ਮੁਤਾਬਕ ਜਿਸ ਸਮੇਂ ਧਮਾਕਾ ਹੋਇਆ ਉਸ ਸਮੇਂ ਕਾਰਤੇ ਪਰਵਾਨ ਗੁਰਦੁਆਰੇ ਦੇ ਅੰਦਰ ਕਰੀਬ 100 ਲੋਕ ਮੌਜੂਦ ਸਨ। ਇਸ ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸਾਰੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਧਮਾਕੇ ਦੀ ਘਟਨਾ ਤੋਂ ਬਾਅਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ।

    ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਵੀ ਕੁੱਝ ਹਥਿਆਰਬੰਦ ਲੜਾਕੇ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਦਾਖਲ ਹੋਏ ਸਨ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਦੇ ਪਹਿਰੇਦਾਰਾਂ ਨੂੰ ਹਿਰਾਸਤ ਵਿੱਚ ਲੈ ਕੇ ਭੰਨਤੋੜ ਕੀਤੀ ਸੀ। ਕਾਬੁਲ ਵਿੱਚ ਇਹ ਉਹ ਗੁਰਦੁਆਰਾ ਹੈ ਜਦੋਂ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੈਂਕੜੇ ਹਿੰਦੂਆਂ ਅਤੇ ਸਿੱਖਾਂ ਨੇ ਇੱਥੇ ਸ਼ਰਨ ਲਈ ਸੀ।

    ਕਾਬਲੇਗੌਰ ਹੈ ਕਿ ਸੱਤਾ ਸੰਭਾਲਣ ਤੋਂ ਬਾਅਦ ਤਾਲਿਬਾਨ ਨੇ ਐਲਾਨ ਕੀਤਾ ਗਿਆ ਸੀ ਕਿ ਇੱਥੇ ਮੌਜੂਦ ਘੱਟ ਗਿਣਤੀਆਂ ਦੀ ਸੁਰੱਖਿਆ ਕੀਤੀ ਜਾਵੇਗੀ। ਕਾਰਤੇ ਪਰਵਾਨ ਗੁਰਦੁਆਰਾ ਨੇੜੇ ਵਾਪਰੀ ਇਸ ਘਟਨਾ ਨੇ ਇੱਕ ਵਾਰ ਫਿਰ ਤਾਲਿਬਾਨੀ ਸ਼ਾਸਨ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    Published by:Ashish Sharma
    First published: