Home /News /international /

ਅਫ਼ਗ਼ਾਨਿਸਤਾਨ ’ਚ ਭੂਚਾਲ ਕਾਰਨ ਮੌਤਾਂ ਦੀ ਗਿਣਤੀ 950 ਹੋਈ, 600 ਜ਼ਖ਼ਮੀ

ਅਫ਼ਗ਼ਾਨਿਸਤਾਨ ’ਚ ਭੂਚਾਲ ਕਾਰਨ ਮੌਤਾਂ ਦੀ ਗਿਣਤੀ 950 ਹੋਈ, 600 ਜ਼ਖ਼ਮੀ

(ਫੋਟੋ ਕੈ. AP)

(ਫੋਟੋ ਕੈ. AP)

  • Share this:

    ਅਫਗਾਨਿਸਤਾਨ 'ਚ ਅੱਜ ਸਵੇਰੇ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਕਾਬੁਲ ਨਿਊਜ਼ ਦੀ ਰਿਪੋਰਟ ਮੁਤਾਬਕ 6.1 ਦੀ ਤੀਬਰਤਾ ਵਾਲੇ ਇਸ ਭੂਚਾਲ ਕਾਰਨ ਘੱਟੋ-ਘੱਟ 950 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। 600 ਤੋਂ ਵੱਧ ਲੋਕ ਜ਼ਖਮੀ ਹੋ ਗਏ।

    ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 40 ਕਿਲੋਮੀਟਰ ਦੂਰ ਸੀ।

    ਅਫ਼ਗ਼ਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ ਵਿੱਚ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 950 ਵਿਅਕਤੀਆਂ ਦੀ ਮੌਤ ਹੋ ਗਈ ਤੇ 600 ਜ਼ਖ਼ਮੀ ਹੋ ਗਏ। ਦੇਸ਼ ਦੀ ਸਰਕਾਰੀ ਨਿਊਜ਼ ਏਜੰਸੀ ਮੁਤਾਬਕ ਭੂਚਾਲ ਦੀ ਸ਼ਿੱਦਤ 6 ਮਾਪੀ ਗਈ। ਅਫ਼ਗ਼ਾਨ ਐਮਰਜੈਂਸੀ ਅਧਿਕਾਰੀ ਦਾ ਕਹਿਣਾ ਹੈ ਕਿ ਅਫ਼ਗ਼ਾਨਿਸਤਾਨ 'ਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ 950 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 600 ਜ਼ਖਮੀ ਹੋਏ ਹਨ।

    ਅਧਿਕਾਰੀਆਂ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੇ ਦੋ ਦਹਾਕਿਆਂ ਵਿੱਚ ਸਭ ਤੋਂ ਘਾਤਕ ਭੂਚਾਲ ਨੇ ਬੁੱਧਵਾਰ ਨੂੰ ਦੱਖਣੀ-ਪੂਰਬੀ ਸ਼ਹਿਰ ਖੋਸਤ ਦੇ ਨੇੜੇ ਘੱਟੋ-ਘੱਟ 950 ਲੋਕਾਂ ਦੀ ਮੌਤ ਹੋ ਗਈ।

    ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਨੇ ਕਿਹਾ ਕਿ ਇਸ ਭੂਚਾਲ ਦਾ ਪ੍ਰਭਾਵ 500 ਕਿਲੋਮੀਟਰ ਦੇ ਘੇਰੇ ਵਿੱਚ ਸੀ। ਇਸ ਕਾਰਨ ਅਫਗਾਨਿਸਤਾਨ, ਪਾਕਿਸਤਾਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

    ਸਰਕਾਰੀ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ - ਬਦਕਿਸਮਤੀ ਨਾਲ, ਬੀਤੀ ਰਾਤ (ਸਥਾਨਕ ਸਮੇਂ) ਪਕਤਿਕਾ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਇੱਕ ਜ਼ਬਰਦਸਤ ਭੂਚਾਲ ਆਇਆ। ਜਿਸ ਵਿੱਚ ਸਾਡੇ ਸੈਂਕੜੇ ਦੇਸ਼ ਵਾਸੀ ਮਾਰੇ ਗਏ ਅਤੇ ਜ਼ਖਮੀ ਹੋਏ ਅਤੇ ਦਰਜਨਾਂ ਘਰ ਤਬਾਹ ਹੋ ਗਏ। ਅਸੀਂ ਸਾਰੀਆਂ ਐਮਰਜੈਂਸੀ ਏਜੰਸੀਆਂ ਨੂੰ ਇਸ ਖੇਤਰ ਵਿੱਚ ਟੀਮਾਂ ਭੇਜਣ ਦੀ ਅਪੀਲ ਕਰਦੇ ਹਾਂ ਤਾਂ ਜੋ ਹੋਰ ਤਬਾਹੀ ਨੂੰ ਰੋਕਿਆ ਜਾ ਸਕੇ।

    ਅਫਗਾਨਿਸਤਾਨ ਦੀ ਸਰਕਾਰੀ ਸਮਾਚਾਰ ਏਜੰਸੀ ਦੇ ਰਿਪੋਰਟਰ ਅਬਦੁਲ ਵਾਹਿਦ ਰਿਆਨ ਨੇ ਇਕ ਟਵੀਟ 'ਚ ਕਿਹਾ ਕਿ ਸੁਰੱਖਿਆ ਬਲਾਂ ਦੇ ਹੈਲੀਕਾਪਟਰ ਪਕਤਿਕਾ ਸੂਬੇ ਦੇ ਬਰਮਾਲ, ਜ਼ੀਰੂਕ, ਨਾਕਾ ਅਤੇ ਗਿਆਨ ਜ਼ਿਲਿਆਂ 'ਚ ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਇਲਾਕੇ 'ਚ ਪਹੁੰਚੇ।

    ਦੂਜੇ ਪਾਸੇ ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਇਸਲਾਮਾਬਾਦ, ਪੇਸ਼ਾਵਰ, ਰਾਵਲਪਿੰਡੀ ਅਤੇ ਮੁਲਤਾਨ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਪਾਕਿਸਤਾਨ 'ਚ ਸ਼ੁੱਕਰਵਾਰ ਨੂੰ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

    Published by:Gurwinder Singh
    First published:

    Tags: Earthquake