HOME » NEWS » World

ਗੁਰਦੁਆਰੇ ‘ਤੇ ਹੋਏ ਹਮਲੇ ਤੋਂ ਬਾਅਦ ਸਾਬਕਾ ਪਤਨੀ ਨੇ ਇਮਰਾਨ ਨੂੰ ਘੇਰਿਆ

News18 Punjabi | News18 Punjab
Updated: January 4, 2020, 12:52 PM IST
share image
ਗੁਰਦੁਆਰੇ ‘ਤੇ ਹੋਏ ਹਮਲੇ ਤੋਂ ਬਾਅਦ ਸਾਬਕਾ ਪਤਨੀ ਨੇ ਇਮਰਾਨ ਨੂੰ ਘੇਰਿਆ
ਗੁਰਦੁਆਰੇ ‘ਤੇ ਹੋਏ ਹਮਲੇ ਤੋਂ ਬਾਅਦ ਸਾਬਕਾ ਪਤਨੀ ਨੇ ਇਮਰਾਨ ਨੂੰ ਘੇਰਿਆ

ਭਵਿਖ ਵਿਚ ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਚਾਹੀਦੀ ਅਤੇ ਇਹ ਸਾਡੀ ਪਰੰਪਰਾ ਨਹੀਂ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਆਪਣੇ ਦੇਸ਼ ਦੀ ਸਰਹੱਦ ਖੋਲ੍ਹਣ ਤੋਂ ਪਹਿਲਾਂ ਘੱਟ ਗਿਣਤੀਆਂ ਦੀ ਸੁਰੱਖਿਆ ਤੈਅ ਕੀਤੀ ਜਾਣੀ ਚਾਹੀਦੀ ਹੈ।

  • Share this:
  • Facebook share img
  • Twitter share img
  • Linkedin share img
ਪਾਕਿਸਤਾਨ (Pakistan) ਦੇ ਨਨਕਾਣਾ ਸਾਹਿਬ ਗੁਰਦੁਆਰੇ (Nankana Sahib Gurdwara) ਉਤੇ ਪੱਥਰਬਾਜ਼ੀ ਦੀ ਘਟਨਾ ਨੇ ਇਕ ਵਾਰ ਫਿਰ ਇਮਰਾਨ ਖਾਨ (Imran Khan) ਸਰਕਾਰ ਦੀ ਪੋਲ ਖੋਲ ਦਿੱਤੀ ਹੈ। ਇਮਰਾਨ ਖ਼ਾਨ ਸਰਕਾਰ ਆਪਣੇ ਦੇਸ਼ ਵਿਚ ਰਹਿ ਰਹੇ ਘੱਟਗਿਣਤੀਆਂ ਬਾਰੇ ਦੁਨੀਆ ਸਾਹਮਣੇ ਹਮਦਰਦੀ ਦਾ ਦਿਖਾਵਾ ਕਰਦੀ ਹੈ ਪਰ ਉਥੇ ਸਥਿਤੀ ਬਿਲਕੁਲ ਸਹੀ ਨਹੀਂ ਹੈ। ਘੱਟ ਗਿਣਤੀਆਂ 'ਤੇ ਲਗਾਤਾਰ ਜੁਲਮ ਕੀਤੇ ਜਾ ਰਹੇ ਹਨ।

ਪਾਕਿਸਤਾਨ ਦੇ ਨਨਕਾਣਾ ਸਾਹਿਬ ਗੁਰਦੁਆਰੇ ਉਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੇ ਟਵਿਟ ਕਰਕੇ ਇਮਰਾਨ ਖਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਨਨਕਾਣਾ ਸਾਹਿਬ ਗੁਰਦੁਆਰੇ ਉਤੇ ਭੀੜ ਵੱਲੋਂ ਕੀਤੇ ਹਮਲੇ ਦੀ ਨਿੰਦਾ ਕਰਨੀ ਚਾਹੀਦੀ ਹੈ। ਭਵਿਖ ਵਿਚ ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਚਾਹੀਦੀ ਅਤੇ ਇਹ ਸਾਡੀ ਪਰੰਪਰਾ ਨਹੀਂ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਆਪਣੇ ਦੇਸ਼ ਦੀ ਸਰਹੱਦ ਖੋਲ੍ਹਣ ਤੋਂ ਪਹਿਲਾਂ ਘੱਟ ਗਿਣਤੀਆਂ ਦੀ ਸੁਰੱਖਿਆ ਤੈਅ ਕੀਤੀ ਜਾਣੀ ਚਾਹੀਦੀ ਹੈ।



ਗੀਤਕਾਰ ਜਾਵੇਦ ਅਖਤਰ ਨੇ ਕਿਹਾ, ਨਨਕਾਣਾ ਸਾਹਿਬ ਵਿੱਚ ਮੁਸਲਮਾਨ ਕੱਟੜਪੰਥੀਆਂ ਨੇ ਜੋ ਕੀਤਾ, ਉਹ ਪੂਰੀ ਤਰ੍ਹਾਂ ਨਿੰਦਣਯੋਗ ਹੈ। ਦੂਜੇ ਭਾਈਚਾਰਿਆਂ ਦੇ ਕਮਜ਼ੋਰ ਲੋਕਾਂ ਨਾਲ ਵਰਤਾਰਾ ਕਰਨਾ ਤੀਜੇ ਦਰਜੇ ਦਾ ਹੈ। ਅਦਾਕਾਰਾ ਸਵਰਾ ਭਾਸਕਰ ਨੇ ਕਿਹਾ, ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਸ਼ਰਮਨਾਕ, ਅਪਮਾਨਜਨਕ, ਘਿਣਾਉਣੇ ਅਤੇ ਬੇਇਨਸਾਫੀ ਵਾਲਾ ਹੈ। ਹਮਲਾ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਮੀਦ ਕੀਤੀ ਜਾਂਦੀ ਹੈ ਕਿ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।

 
First published: January 4, 2020
ਹੋਰ ਪੜ੍ਹੋ
ਅਗਲੀ ਖ਼ਬਰ