ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ਼ ਕੀਤੀ ਹੈ। ਮੋਦੀ ਸਰਕਾਰ ਦੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ 'ਤੇ ਇਮਰਾਨ ਖਾਨ ਨੇ ਟਵਿਟਰ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਦਬਾਅ ਦੇ ਬਾਵਜੂਦ ਆਪਣੇ ਲੋਕਾਂ ਨੂੰ ਰਾਹਤ ਦੇਣ ਲਈ ਰੂਸ ਤੋਂ ਰਿਆਇਤੀ ਦਰ 'ਤੇ ਤੇਲ ਖਰੀਦਿਆ। ਇਮਰਾਨ ਖਾਨ ਨੇ ਟਵੀਟ ਕੀਤਾ, 'ਕਵਾਡ ਦਾ ਹਿੱਸਾ ਹੋਣ ਦੇ ਬਾਵਜੂਦ, ਭਾਰਤ ਨੇ ਅਮਰੀਕੀ ਦਬਾਅ ਨੂੰ ਬਾਈਪਾਸ ਕੀਤਾ ਅਤੇ ਜਨਤਾ ਨੂੰ ਰਾਹਤ ਦੇਣ ਲਈ ਰਿਆਇਤੀ ਰੂਸੀ ਤੇਲ ਖਰੀਦਿਆ।'
Despite being part of the Quad, India sustained pressure from the US and bought discounted Russian oil to provide relief to the masses. This is what our govt was working to achieve with the help of an independent foreign policy.
1/2 pic.twitter.com/O7O8wFS8jn
— Imran Khan (@ImranKhanPTI) May 21, 2022
ਉਨ੍ਹਾਂ ਭਾਰਤੀ ਵਿਦੇਸ਼ ਨੀਤੀ ਦੀ ਤਾਰੀਫ਼ ਕੀਤੀ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਅੱਗੇ ਲਿਖਿਆ, 'ਇਹ ਉਹੀ ਹੈ ਜੋ ਸਾਡੀ ਸਰਕਾਰ ਸੁਤੰਤਰ ਵਿਦੇਸ਼ ਨੀਤੀ ਦੀ ਮਦਦ ਨਾਲ ਹਾਸਲ ਕਰਨ ਲਈ ਕੰਮ ਕਰ ਰਹੀ ਸੀ।'
Despite being part of the Quad, India sustained pressure from the US and bought discounted Russian oil to provide relief to the masses. This is what our govt was working to achieve with the help of an independent foreign policy.
1/2 pic.twitter.com/O7O8wFS8jn
— Imran Khan (@ImranKhanPTI) May 21, 2022
ਉਨ੍ਹਾਂ ਨੇ ਪਾਕਿਸਤਾਨ ਮੁਸਲਿਮ ਲੀਗ (ਐਨ) ਦੀ ਅਗਵਾਈ ਵਾਲੀ ਮੌਜੂਦਾ ਸਰਕਾਰ 'ਤੇ ਚੁਟਕੀ ਲੈਂਦੇ ਹੋਏ ਇਕ ਹੋਰ ਟਵੀਟ 'ਚ ਲਿਖਿਆ। 'ਸਾਡੀ ਸਰਕਾਰ ਲਈ ਪਾਕਿਸਤਾਨ ਦਾ ਹਿੱਤ ਸਭ ਤੋਂ ਉਪਰ ਸੀ। ਪਰ ਮੀਰ ਜਾਫਰਾਂ ਅਤੇ ਮੀਰ ਸਾਦਿਕਾਂ ਨੇ ਪਾਕਿਸਤਾਨ ਵਿੱਚ ਸੱਤਾ ਤਬਦੀਲੀ ਲਈ ਵਿਦੇਸ਼ੀ ਤਾਕਤਾਂ ਅੱਗੇ ਸਿਰ ਝੁਕਾ ਦਿੱਤਾ ਅਤੇ ਹੁਣ ਬਿਨਾ ਸਿਰ ਵਾਲੇ ਮੁਰਗੇ ਦੀ ਤਰ੍ਹਾਂ ਅਰਥਵਿਵਸਥਾ ਦੀ ਪੂਛ ਵਿੱਚ ਬੰਨ੍ਹ ਕੇ ਇਧਰ-ਉਦਰ ਭੱਜ ਰਹੇ ਹਨ।
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਤੋਂ ਐਕਸਾਈਜ਼ ਡਿਊਟੀ (ਆਬਕਾਰੀ ਡਿਊਟੀ) ਘਟਾ ਦਿੱਤੀ ਹੈ। ਇਸ ਨਾਲ ਪੈਟਰੋਲ ਹੁਣ 9.5 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 7 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਪੈਟਰੋਲ ’ਤੇ ਕੇਂਦਰੀ ਐਕਸਾਈਜ਼ ਡਿਊਟੀ 8 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਉਤੇ ਛੇ ਰੁਪਏ ਪ੍ਰਤੀ ਲਿਟਰ ਘਟਾਈ ਜਾ ਰਹੀ ਹੈ। ਸੀਤਾਰਾਮਨ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਪ੍ਰਤੀ ਸਾਲ ਕਰੀਬ ਇਕ ਲੱਖ ਕਰੋੜ ਰੁਪਏ ਦਾ ਮਾਲੀ ਘਾਟਾ ਸਹਿਣਾ ਪਵੇਗਾ। ਕੇਂਦਰੀ ਮੰਤਰੀ ਨੇ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸੇ ਤਰ੍ਹਾਂ ਦੀ ਛੋਟ ਲੋਕਾਂ ਨੂੰ ਦੇਣ, ਖਾਸ ਤੌਰ ’ਤੇ ਜਿਨ੍ਹਾਂ ਪਿਛਲੇ ਗੇੜ (ਨਵੰਬਰ 2021) ਵਿਚ ਅਜਿਹਾ ਕੱਟ ਨਹੀਂ ਲਾਇਆ ਸੀ, ਉਹ ਹੁਣ ਲਾਉਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Imran Khan, Modi government, Narendra modi, Petrol, Petrol and diesel, Petrol Price Today