ਏਅਰਪੋਰਟ ਦਾ ਇਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਥੇ ਕੁਝ ਲੋਕ ਆਪਸ ਵਿਚ ਭਿੜ ਗਏ ਤੇ ਇਕ-ਦੂਜੇ ਨੂੰ ਘਸੀਟ-ਘਸੀਟ ਕੇ ਕੁੱਟਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਅਮਰੀਕਾ ਦੇ ਸ਼ਿਕਾਗੋ ਇੰਟਰਨੈਸ਼ਨਲ ਏਅਰਪੋਰਟ ਦਾ ਹੈ। ਲੜਾਈ ਦਾ ਇਹ ਵੀਡੀਓ ਸੋਮਵਾਰ ਦਾ ਹੈ, ਜਦੋਂ ਲੋਕ ਜਹਾਜ਼ ਵਿਚੋਂ ਉਤਰ ਰਹੇ ਸਨ। ਸਾਮਾਨ ਨੂੰ ਲਿਜਾਂਦੇ ਸਮੇਂ ਲੜਾਈ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਗੱਲ ਇੰਨੀ ਵਧ ਗਈ ਕਿ ਮਾਮਲਾ ਪੁਲਿਸ ਤੱਕ ਪਹੁੰਚ ਗਿਆ।
Brawl at Chicago O’Hare airport this morning pic.twitter.com/fsH6n3yABd
— Mr Bogus (@Mr_Bogus0007) May 23, 2023
ਦੱਸਿਆ ਜਾ ਰਿਹਾ ਹੈ ਕਿ ਲੜਾਈ ਦੌਰਾਨ 24 ਸਾਲਾ ਔਰਤ 'ਤੇ ਦੋ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਵੀਡੀਓ ਦੀ ਸ਼ੁਰੂਆਤ 'ਚ ਇਕ ਵਿਅਕਤੀ ਦੂਜੇ ਨਾਲ ਹੱਥੋਪਾਈ ਕਰਦੇ ਦੇਖਿਆ ਜਾ ਸਕਦਾ ਹੈ।
ਪੁਲਿਸ ਮੁਤਾਬਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸ਼ਿਕਾਗੋ ਹਵਾਬਾਜ਼ੀ ਵਿਭਾਗ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਦੀ ਤਰਜੀਹ ਹੈ ਅਤੇ ਉਹ ਇਸ ਨੂੰ ਯਕੀਨੀ ਬਣਾਉਂਦੇ ਹਨ। ਅਜਿਹੇ 'ਚ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ajab Gajab, Ajab Gajab News, Viral, Viral news, Viral video