ਇੱਕ ਮਹਿਲਾ ਨੇ ਗਾਲੀ-ਗਲੋਚ ਤੋਂ ਤੰਗ ਆ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ। ਆਸਟ੍ਰੇਲੀਆ ਦੀ ਰਹਿਣ ਵਾਲੀ 43 ਸਾਲਾ Rebecca Payne ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਸ 'ਤੇ ਆਪਣੇ ਪਤੀ ਦੀ ਹੱਤਿਆ ਦਾ ਦੋਸ਼ ਹੈ। ਰੇਬੇਕਾ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਸੀ।
ਰੋਜ਼ ਦੀ ਕੁੱਟਮਾਰ ਅਤੇ ਗਾਲ੍ਹਾਂ ਤੋਂ ਤੰਗ ਆ ਕੇ ਉਸ ਨੇ ਆਪਣੇ ਪਤੀ ਦੀ ਜਾਨ ਲੈ ਲਈ। ਮਾਰਚ 2023 ਵਿੱਚ ਉਸ ਉੱਤੇ ਪਤੀ ਨੋਏਲ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਮਾਮਲੇ ਦੀ ਸੁਣਵਾਈ ਤੋਂ ਬਾਅਦ ਰੇਬੇਕਾ ਨੂੰ ਉਮਰ ਕੈਦ ਹੋ ਸਕਦੀ ਹੈ।
ਰੇਬੇਕਾ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਬਹੁਤ ਤੰਗ ਕਰਦਾ ਸੀ। ਗਾਲ੍ਹਾਂ ਅਤੇ ਕੁੱਟਮਾਰ ਕਾਰਨ ਰੇਬੇਕਾ ਦੀ ਜ਼ਿੰਦਗੀ ਨਰਕ ਬਣ ਗਈ ਸੀ। ਰੇਬੇਕਾ ਇਸ ਨੂੰ ਬਰਦਾਸ਼ਤ ਨਹੀਂ ਕਰ ਸਕੀ।
ਇਸ ਕਾਰਨ ਆਖਿਰਕਾਰ ਉਸ ਨੇ ਆਪਣੇ ਪਤੀ ਤੋਂ ਛੁਟਕਾਰਾ ਪਾਉਣ ਦਾ ਫੈਸਲਾ ਕੀਤਾ। ਉਸ ਨੇ ਆਪਣੇ ਪਤੀ ਨੂੰ ਜ਼ਹਿਰੀਲੇ ਬਿਸਕੁਟ ਖੁਆਏ ਅਤੇ ਫਿਰ ਉਸ ਨੂੰ ਨੀਂਦ ਦੀਆਂ ਗੋਲੀਆਂ ਮਿਲਾ ਕੇ ਦੁੱਧ ਪਿਲਾਇਆ। ਜਦੋਂ ਪਤੀ ਬੇਹੋਸ਼ ਹੋ ਗਿਆ ਤਾਂ ਉਸ ਨੇ ਉਸ ਨੂੰ ਫਰੀਜ਼ਰ ਵਿੱਚ ਪਾ ਦਿੱਤਾ, ਜਿੱਥੇ ਉਸ ਦੇ ਪਤੀ ਦੀ ਮੌਤ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ajab Gajab, Ajab Gajab News, Crime against women, Crime news