ਪਾਕਿਸਤਾਨ ਨੇ ਸੋਮਵਾਰ ਨੂੰ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਕੋਰੋਨਾ ਮਹਾਂਮਾਰੀ ਕਾਰਨ ਕੋਰੀਡੋਰ ਅਸਥਾਈ ਤੌਰ 'ਤੇ ਬੰਦ ਕੀਤਾ ਗਿਆ ਸੀ। ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਲਾਂਘਾ ਖੁੱਲ੍ਹਣ ਦੇ ਬਾਵਜੂਦ ਕੋਈ ਵੀ ਭਾਰਤੀ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਨਹੀਂ ਆਇਆ। ਕਿਉਂਕਿ ਭਾਰਤ ਨੇ ਅਜੇ ਲਾਂਘਾ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ।
ਦੱਸ ਦਈਏ ਕਿ ਦੋ ਦਿਨ ਪਹਿਲਾਂ ਪਾਕਿਸਤਾਨ ਨੇ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਸੀ ਪਰ ਭਾਰਤ ਨੇ ਸਾਫ ਇਨਕਾਰ ਕਰ ਦਿੱਤਾ ਸੀ। ਭਾਰਤ ਨੇ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰਾ ਲਈ ਯਾਤਰਾ ਅਤੇ ਰਜਿਸਟਰੀ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤੀ ਹੈ। ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਅੱਜ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਹੈ। ਹਾਲਾਂਕਿ ਕਿਸੇ ਵੀ ਭਾਰਤੀ ਯਾਤਰੀ ਨੇ ਯਾਤਰਾ ਨਹੀਂ ਕੀਤੀ। ”
ਇਮਰਾਨ ਨੇ ਕਿਹਾ ਕਿ “ਵਿਸ਼ੇਸ਼ ਅਰਦਾਸ” ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਕੀਤੀ ਗਈ। ਉਨ੍ਹਾਂ ਕਿਹਾ, “ਪਾਕਿਸਤਾਨ ਅਤੇ ਭਾਰਤ ਦੇ ਸ਼ਰਧਾਲੂਆਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਦਰਬਾਰ ਸਾਹਿਬ ਆਉਣ ਦੀ ਆਗਿਆ ਦਿੱਤੀ ਗਈ ਹੈ। ਈਟੀਪੀਬੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ”
ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹ ਰਿਹਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲੇ ਵਿਚ ਸਥਿਤ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।