HOME » NEWS » World

ਅਮਰੀਕਾ ਦੇ ਸਿੱਖਾਂ ਨੇ ਕਰਤਾਰਪੁਰ ਸਾਹਿਬ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਗੇ ਰੱਖੀ ਇਹ ਵੱਡੀ ਮੰਗ

News18 Punjab
Updated: January 9, 2019, 12:08 PM IST
share image
ਅਮਰੀਕਾ ਦੇ ਸਿੱਖਾਂ ਨੇ ਕਰਤਾਰਪੁਰ ਸਾਹਿਬ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਗੇ ਰੱਖੀ ਇਹ ਵੱਡੀ ਮੰਗ
ਅਮਰੀਕਾ ਦੇ ਸਿੱਖਾਂ ਨੇ ਕਰਤਾਰਪੁਰ ਸਾਹਿਬ ਨੂੰ ਲੈ ਕੇ ਰੱਖੀ ਵੱਡੀ ਮੰਗ

  • Share this:
  • Facebook share img
  • Twitter share img
  • Linkedin share img
ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮਗਰੋਂ ਹੁਣ ਸਾਰਿਆਂ ਨੂੰ ਇਹੀ ਉਡੀਕ ਹੈ ਕਦੋਂ ਉਹ ਲਹਿੰਦੇ ਪੰਜਾਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਅਮਰੀਕਾ ਵਿੱਚ ਵੱਸਦੇ ਸਿੱਖਾਂ ਨੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਕੰਪਲੈਕਸ (KSC) ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਅਮਰੀਕੀ ਸਿੱਖ ਕੌਂਸਲ (ASC) ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਦੇਸ਼ ਤੇ ਦੁਨੀਆ ਤੋਂ ਵੱਡੀ ਗਿਣਤੀ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਦੇ ਰਹਿਣ ਲਈ ਸਰਾਂਵਾਂ ਜਾਂ ਹੋਰ ਨਿਰਮਾਣ ਕੰਪਲੈਕਸ ਤੋਂ ਕੁਝ ਦੂਰੀ ’ਤੇ ਹੀ ਬਣਾਏ ਜਾਣ ਤਾਂ ਕਿ ਗੁਰਦੁਆਰਾ ਸਾਹਿਬ ਦੀ ਕੁਦਰਤੀ ਦਿੱਖ ’ਤੇ ਕੋਈ ਅਸਰ ਨਾ ਪਏ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਖੇਤ ਤੇ ਕੁਦਰਤੀ ਜ਼ਮੀਨ ਹੇਠ ਤਕਰੀਬਨ 100 ਏਕੜ ਦਾ ਰਕਬਾ ਆਉਂਦਾ ਹੈ। ਇਹ ਸਾਰੀ ਜ਼ਮੀਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਹੈ। ਇਸ ’ਤੇ ਕਿਸੇ ਵੀ ਤਰ੍ਹਾਂ ਦੇ ਢਾਂਚੇ ਦਾ ਨਿਰਮਾਣ ਨਾ ਕੀਤਾ ਜਾਏ। ਇਸ ਨੂੰ ਆਪਣੀ ਅਸਲ ਦਿੱਖ ਵਿੱਚ ਹੀ ਰਹਿਣ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਵੀ ਦਰਿਆ ਦੇ ਆਸ-ਪਾਸ ਜੰਗਲਾਂ ਨੂੰ ਵੀ ਬਰਕਰਾਰ ਰੱਖਣ ਲਈ ਕਿਹਾ ਗਿਆ ਹੈ।

ASC ਦੇ ਪ੍ਰਧਾਨ ਗੁਰਦਾਸ ਸਿੰਘ ਤੇ ਸਿੱਖ ਇਨ ਅਮਰੀਕਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਨੇ ਪਾਕਿਸਤਾਨੀ ਖ਼ਬਰ ਚੈਨਲ ‘ਡਾਅਨ ਨਊਜ਼’ ਨੂੰ ਫੋਨ ’ਤੇ ਦੱਸਿਆ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਕੰਪਲੈਕਸ ਦੇ ਪੁਰਾਤਨ ਤੇ ਸੱਭਿਆਚਾਰਕ ਢਾਂਚੇ ਤੇ ਲਾਅਨ ਵਿੱਚ ਫੇਰਬਦਲ ਕਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਉਕਤ ਚਾਰਾਜੋਈ ਕੀਤੀ ਹੈ।
First published: January 9, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading