ਭਾਰਤ ਦੇ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ 'ਤੇ ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ।
ਆਸਟ੍ਰੇਲੀਆ ਦਾ ਗ੍ਰਹਿ ਵਿਭਾਗ ਕਸ਼ਮੀਰ ਸਮੇਤ ਇਨ੍ਹਾਂ 4 ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਲਗਾਤਾਰ ਰੱਦ ਕਰ ਰਿਹਾ ਹੈ। ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ 'ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ। ਕਿਹਾ- ਲੋਕ ਵਿਦਿਆਰਥੀ ਵੀਜ਼ਾ ਲੈ ਕੇ ਪੜ੍ਹਾਈ ਕਰਨ ਦੀ ਬਜਾਏ ਨੌਕਰੀ ਲਈ ਆਸਟ੍ਰੇਲੀਆ ਆ ਰਹੇ ਹਨ।
ਪੱਛਮੀ ਸਿਡਨੀ ਯੂਨੀਵਰਸਿਟੀ ਨੇ ਕਿਹਾ ਕਿ 2022 ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੇ ਦਾਖਲਾ ਲਿਆ, ਪਰ ਉਨ੍ਹਾਂ ਨੇ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ। ਯੂਨੀਵਰਸਿਟੀ ਨੇ ਏਜੰਟਾਂ ਨੂੰ ਦੱਸਿਆ ਕਿ ਅਜਿਹਾ ਕਰਨ ਵਾਲੇ ਜ਼ਿਆਦਾਤਰ ਵਿਦਿਆਰਥੀ ਪੰਜਾਬ, ਗੁਜਰਾਤ ਅਤੇ ਹਰਿਆਣਾ ਦੇ ਸਨ। ਇਨ੍ਹਾਂ ਰਾਜਾਂ ਦੇ ਵਿਦਿਆਰਥੀਆਂ 'ਤੇ ਪਾਬੰਦੀ ਜੂਨ ਤੱਕ ਜਾਰੀ ਰਹੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Australia, Student visa, Visa extensions