ਇਨੀਂ ਦਿਨੀ ਆਸਟ੍ਰੇਲੀਆ 'ਚ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ । ਦਰਅਸਲ ਇਸ ਸ਼ੁੱਕਰਵਾਰ ਨੂੰ ਆਏ ਹੜ੍ਹ ਆਉਣ ਦੇ ਕਾਰਨ ਸੈਂਕੜੇ ਲੋਕਾਂ ਦੇ ਘਰ ਪਾਣੀ ਵਿੱਚ ਡੁੱਬਣ ਕਾਰਬ ਤਬਾਹ ਹੋ ਗਏ ।ਜੇ ਗੱਲ ਕਰੀਏ ਆਸਟਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਦੀ ਤਾਂ ਇੱਥੇ ਵੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਵਿਕਟੋਰੀਆ ਸੂਬਾ ਹੜ੍ਹ ਦੇ ਪਾਣੀ ਦੇ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਸਰਕਾਰ ਨੇ ਹੜ੍ਹ ਦੇ ਹਾਲਾਤਾਂ ਨੂੰ ਦੇਖਦਦਿਆਂ ਸੂਬੇ ਦੀ ਰਾਜਧਾਨੀ ਮੈਲਬੌਰਨ ਦੇ ਕੁੱਝ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਵਿਕਟੋਰੀਆ ਸੂਬਾ
ਜਿਸ ਤੋਂ ਬਾਅਦ ਆਸਟ੍ਰੇਲੀਆ ਦੀ ਸਰਕਾਰ ਨੇ ਤਿੰਨ ਸੂਬਿਆਂ ਵਿੱਚ ਭਾਰੀ ਮੀਂਹ ਦੇ ਕਾਰਨ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਵਿੱਚ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਹਨ। ਹਾਲਾਂਕਿ ਕੁੱਝ ਇਲਾਕਿਆਂ ਵਿੱਚ 24 ਘੰਟਿਆਂ ਦੌਰਾਨ ਪਏ ਮੀਂਹ ਦੇ ਕਾਰਨ ਅਚਾਨਕ ਹੜ੍ਹ ਦਾ ਪਾਣੀ ਵਧ ਗਿਆ। ਭਾਰੀ ਮੀਂਹ ਦਾ ਪਾਣੀ ਕਈ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਆਸਟ੍ਰੇਲਿਆ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਤੋਂ ਬਾਅਦ ਇੱਥੇ 20 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।
500 ਤੋਂ ਵੱਧ ਲੋਕਾਂ ਦੀਆਂ ਜਾਇਦਾਦਾਂ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ
ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਏਐਫਪੀ ਨੂੰ ਦੱਸਿਆ ਕਿ ਵਿਕਟੋਰੀਆ ਸੂਬੇ ਵਿੱਚ 500 ਘਰ ਪਾਣੀ ਵਿੱਚ ਡੁੱਬ ਗਏ ਹਨ ਜਦੋਂ ਕਿ 500 ਤੋਂ ਵੱਧ ਜਾਇਦਾਦਾਂ ਹੜ੍ਹ ਦੀ ਲਪੇਟ ਵਿੱਚ ਆ ਗਈਆਂ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹੋਰ ਘਰ ਵੀ ਹੜ੍ਹ ਦੀ ਲਪੇਟ ਵਿੱਚ ਆ ਸਕਦੇ ਹਨ। ਫਿਲਹਾਲ ਸਰਕਾਰ ਵੱਲੋਂ ਮੁਸ਼ਕਲ ਹਾਲਾਤਾਂ ਦੇ ਨਾਲ ਨਜਿੱਠਣ ਦੇ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Abroad, Australia, Central government, Floods, Foreign, Rain