Home /News /international /

ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਮਾਮਲੇ 'ਚ ਕੈਨੇਡੀਆਈ ਪ੍ਰਧਾਨ ਮੰਤਰੀ ਨੇ ਦਿੱਤਾ ਵੱਡਾ ਬਿਆਨ

ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਮਾਮਲੇ 'ਚ ਕੈਨੇਡੀਆਈ ਪ੍ਰਧਾਨ ਮੰਤਰੀ ਨੇ ਦਿੱਤਾ ਵੱਡਾ ਬਿਆਨ

 ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਮਾਮਲੇ 'ਚ ਕੈਨੇਡੀਆਈ ਪ੍ਰਧਾਨ ਮੰਤਰੀ ਨੇ ਦਿੱਤਾ ਵੱਡਾ ਬਿਆਨ

ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਮਾਮਲੇ 'ਚ ਕੈਨੇਡੀਆਈ ਪ੍ਰਧਾਨ ਮੰਤਰੀ ਨੇ ਦਿੱਤਾ ਵੱਡਾ ਬਿਆਨ

  • Share this:
    ਕੈਨੇਡਾ: ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਦਾ ਮਾਮਲਾ ਇਸ ਵੇਲੇ ਸੋਸ਼ਲ ਮੀਡੀਆ ਉੱਪਰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਹਰ ਰੋਜ਼ ਨਵੇਂ ਮੋੜ ਆਉਂਦੇ ਜਾ ਰਹੇ ਹਨ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੀ ਇਸ ਮਸਲੇ ਨਾਲ ਜੁੜਿਆ ਇੱਕ ਬਿਆਨ ਸਾਹਮਣੇ ਆਇਆ ਹੈ। ਟਰੂਡੋ ਨੇ ਇਸ ਮਾਮਲੇ 'ਤੇ ਬਿਆਨ ਦਿੰਦਿਆਂ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਧੋਖਾਧੜੀ ਕਰਨ ਵਾਲੇ ਏਜੰਟਾਂ ਤੋਂ ਬਚਣ ਲਈ ਕਿਹਾ ਹੈ।

    ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਹਿਲਾਂ ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਬੇਅੰਤ ਕੌਰ ਉੱਪਰ ਆਰੋਪ ਲਗਾਏ ਗਏ ਸਨ ਅਤੇ ਚੈਟ ਦੇ ਆਧਾਰ ‘ਤੇ ਉਨ੍ਹਾਂ ਵੱਲੋਂ ਸਬੂਤ ਪੇਸ਼ ਕੀਤੇ ਗਏ ਸਨ, ਜਿਸ ਦੇ ਆਧਾਰ ‘ਤੇ ਉਹ ਕਹਿ ਰਹੇ ਸਨ ਕਿ ਲਵਪ੍ਰੀਤ ਸਿੰਘ ਨੇ ਬੇਅੰਤ ਕੌਰ ਦੇ ਕਾਰਨ ਹੀ ਖੁਦਕੁਸ਼ੀ ਕੀਤੀ ਹੈ ਅਤੇ ਬੇਅੰਤ ਕੌਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

    ਕੈਨੇਡੀਆਈ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਸਰਕਾਰ ਰੁਜਗਾਰ ਲਈ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਵੇਗੀ, ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬਚ ਸਕਦੇ ਹਨ।

    ਦੱਸ ਦੇਈਏ ਕਿ ਲਵਪ੍ਰੀਤ ਜੋ ਕਿ ਬਰਨਾਲਾ ਦੇ ਕਸਬਾ ਧਨੌਲਾ ਦਾ ਰਹਿਣ ਵਾਲਾ ਸੀ। ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਲਵਪ੍ਰੀਤ ਦੀ ਖੁਦਕੁਸ਼ੀ ਦਾ ਕਾਰਨ ਉਸ ਦੀ ਪਤਨੀ ਬੇਅੰਤ ਕੌਰ ਬਾਜਵਾ ਨੂੰ ਦੱਸਿਆ ਜਾ ਰਿਹਾ ਹੈ। ਬੇਅੰਤ ਕੌਰ ਜੋ ਕਿ ਲਵਪ੍ਰੀਤ ਸਿੰਘ ਨਾਲ ਵਿਆਹ ਕਰਾਉਣ ਤੋਂ ਬਾਅਦ ਕੈਨੇਡਾ ਚਲੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਲਵਪ੍ਰੀਤ ਸਿੰਘ ਨੂੰ ਕੈਨੇਡਾ ਜਾ ਕੇ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ ਸੀ। ਉੱਥੇ ਹੀ ਲਵਪ੍ਰੀਤ ਸਿੰਘ ਨੇ ਪਰਿਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਮੁੰਡੇ ਦੀ ਮੌਤ ਦਾ ਕਾਰਨ ਬੇਅੰਤ ਕੌਰ ਹੀ ਹੈ।
    Published by:Ashish Sharma
    First published:

    Tags: Canada, Justin Trudeau

    ਅਗਲੀ ਖਬਰ