ਪਾਕਿਸਤਾਨ ਨਾਲ ਰਹਿਣਾ ਹੈ ਜਾਂ ਆਜ਼ਾਦ ਮੁਲਕ ਵਿਚ, ਫੈਸਲਾ ਖੁਦ ਕਰਨਗੇ ਕਸ਼ਮੀਰੀ: ਇਮਰਾਨ ਖਾਨ

ਪਾਕਿਸਤਾਨ ਨਾਲ ਰਹਿਣਾ ਹੈ ਜਾਂ ਆਜ਼ਾਦ ਮੁਲਕ ਵਿਚ, ਫੈਸਲਾ ਖੁਦ ਕਰਨਗੇ ਕਸ਼ਮੀਰੀ: ਇਮਰਾਨ ਖਾਨ (ਫਾਇਲ ਫੋਟੋ)

 • Share this:
  ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਚੋਣ ਰੈਲੀ ਲਈ ਪਹੁੰਚੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਨਵੇਂ ਵਿਕਲਪ ਦੀ ਪੇਸ਼ਕਸ਼ ਕੀਤੀ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਲੋਕ ਇਹ ਫੈਸਲਾ ਕਰ ਸਕਣਗੇ ਕਿ ਉਹ ਪਾਕਿਸਤਾਨ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਜਾਂ “ਸੁਤੰਤਰ ਰਾਜ” ਬਣਨਾ ਚਾਹੁੰਦੇ ਹਨ।

  ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਵੱਲੋਂ ਕਸ਼ਮੀਰ ਨੂੰ ਇੱਕ ਸੂਬਾ ਬਣਾਉਣ ਦੀਆਂ ਕੀਤੀਆਂ ਜਾ ਰਹੀਆਂ ਯੋਜਨਾਵਾਂ ਦੇ ਦਾਅਵੇ ਨੂੰ ਵੀ ਰੱਦ ਕਰ ਦਿੱਤਾ। ਹਾਲਾਂਕਿ, ਭਾਰਤ ਨੇ ਹਮੇਸ਼ਾ ਜ਼ੋਰ ਦੇ ਕੇ ਕਿਹਾ ਹੈ ਕਿ ਜੰਮੂ ਅਤੇ ਕਸ਼ਮੀਰ "ਭਾਰਤ ਦਾ ਹਿੱਸਾ ਸੀ, ਹੈ ਅਤੇ ਰਹੇਗਾ"।

  25 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਤਰਾਰ ਖਾਲ ਪਹੁੰਚੇ ਖਾਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਕਸ਼ਮੀਰ ਨੂੰ ਪਾਕਿਸਤਾਨ ਦਾ ਪ੍ਰਾਂਤ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ, 'ਮੈਨੂੰ ਨਹੀਂ ਪਤਾ ਕਿ ਇਹ ਗੱਲਾਂ ਕਿੱਥੋਂ ਆ ਰਹੀਆਂ ਹਨ।'

  ਉਨ੍ਹਾਂ ਕਿਹਾ ਕਿ ਅਜਿਹਾ ਦਿਨ ਆਵੇਗਾ ਜਦੋਂ ਕਸ਼ਮੀਰੀਆਂ ਨੂੰ ਸੰਯੁਕਤ ਰਾਸ਼ਟਰ ਦੇ ਮਤੇ ਦੇ ਅਧਾਰ ‘ਤੇ ਆਪਣੇ ਭਵਿੱਖ ਦਾ ਫੈਸਲਾ ਕਰਨ ਦੀ ਆਗਿਆ ਦਿੱਤੀ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਜਤਾਇਆ ਕਿ ਕਸ਼ਮੀਰ ਦੇ ਲੋਕ ਉਸ ਦਿਨ ਪਾਕਿਸਤਾਨ ਵਿਚ ਸ਼ਾਮਲ ਹੋਣ ਦਾ ਫੈਸਲਾ ਕਰਨਗੇ।

  ਇਸ ਦੇ ਨਾਲ ਹੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਯੁਕਤ ਰਾਸ਼ਟਰ ਵੱਲੋਂ ਜਾਰੀ ਰੈਫਰੈਂਡਮ ਯਾਨੀ ਜਨਮਤ ਸੰਗ੍ਰਹਿ ਤੋਂ ਬਾਅਦ ਇਕ ਹੋਰ ਜਨਮਤ ਸੰਗ੍ਰਹਿ ਕਰਾਏਗੀ। ਇਸ ਵਿਚ ਕਸ਼ਮੀਰ ਦੇ ਲੋਕਾਂ ਨੂੰ ਇਹ ਚੁਣਨ ਦਾ ਮੌਕਾ ਦਿੱਤਾ ਜਾਵੇਗਾ ਕਿ ਉਹ ਪਾਕਿਸਤਾਨ ਨਾਲ ਰਹਿਣਾ ਚਾਹੁੰਦੇ ਹਨ ਜਾਂ ਸੁਤੰਤਰ ਰਾਸ਼ਟਰ ਬਣੇ ਰਹਿਣਾ ਚਾਹੁੰਦੇ ਹਨ।

  ਕਸ਼ਮੀਰ ਬਾਰੇ ਪਾਕਿਸਤਾਨ ਦੀ ਘੋਸ਼ਿਤ ਨੀਤੀ ਦੇ ਅਨੁਸਾਰ, ਮਸਲੇ ਨੂੰ ਸੰਯੁਕਤ ਦੇ ਮਤਿਆਂ ਅਨੁਸਾਰ ਕਿਸੇ ਰਾਇਸ਼ੁਮਾਰੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਵਿਚ ਕਸ਼ਮੀਰੀਆਂ ਨੂੰ ਭਾਰਤ ਜਾਂ ਪਾਕਿਸਤਾਨ ਵਿਚਾਲੇ ਚੋਣ ਕਰਨ ਦੀ ਆਗਿਆ ਦਿੱਤੀ ਜਾਏਗੀ।
  Published by:Gurwinder Singh
  First published: