Home /News /international /

ਕੈਨੇਡਾ: ਭਾਰਤੀ ਵਿਦਿਆਰਥੀ ਮੁਸੀਬਤ 'ਚ ਫਸੇ, ਹਾਈ ਕਮਿਸ਼ਨ ਵੱਲੋ ਜਾਰੀ ਕੀਤੀ ਗਈ ਐਡਵਾਈਜ਼ਰੀ 

ਕੈਨੇਡਾ: ਭਾਰਤੀ ਵਿਦਿਆਰਥੀ ਮੁਸੀਬਤ 'ਚ ਫਸੇ, ਹਾਈ ਕਮਿਸ਼ਨ ਵੱਲੋ ਜਾਰੀ ਕੀਤੀ ਗਈ ਐਡਵਾਈਜ਼ਰੀ 

ਕੈਨੇਡਾ: ਭਾਰਤੀ ਵਿਦਿਆਰਥੀ ਮੁਸੀਬਤ 'ਚ ਫਸੇ(ਸੰਕੇਤਕ ਫੋਟੋ)

ਕੈਨੇਡਾ: ਭਾਰਤੀ ਵਿਦਿਆਰਥੀ ਮੁਸੀਬਤ 'ਚ ਫਸੇ(ਸੰਕੇਤਕ ਫੋਟੋ)

ਦੀਵਾਲੀਆਪਨ ਦੇ ਐਲਾਨ ਤੋਂ ਬਾਅਦ ਕੈਨੇਡਾ ਦੇ ਕਿਊਬਿਕ ਵਿੱਚ ਮਾਂਟਰੀਅਲ ਦੇ ਤਿੰਨ ਕਾਲਜਾਂ ਦੇ ਅਚਾਨਕ ਬੰਦ ਹੋਣ ਨਾਲ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਦੇ ਸਾਹਮਣੇ ਸੰਕਟ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਦੌਰਾਨ, ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵਿਦਿਅਕ ਸੰਸਥਾਵਾਂ ਵਿੱਚ ਅਚਾਨਕ ਤਬਦੀਲੀ ਤੋਂ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਮੱਸਿਆ ਦਾ ਹੱਲ ਕੱਢਣ ਲਈ ਕਈ ਭਾਰਤੀ ਵਿਦਿਆਰਥੀਆਂ ਨੇ ਭਾਰਤੀ ਹਾਈ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

ਹੋਰ ਪੜ੍ਹੋ ...
 • Share this:
  ਦੀਵਾਲੀਆਪਨ ਦੇ ਐਲਾਨ ਤੋਂ ਬਾਅਦ ਕੈਨੇਡਾ ਦੇ ਕਿਊਬਿਕ ਵਿੱਚ ਮਾਂਟਰੀਅਲ ਦੇ ਤਿੰਨ ਕਾਲਜਾਂ ਦੇ ਅਚਾਨਕ ਬੰਦ ਹੋਣ ਨਾਲ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਦੇ ਸਾਹਮਣੇ ਸੰਕਟ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਦੌਰਾਨ, ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵਿਦਿਅਕ ਸੰਸਥਾਵਾਂ ਵਿੱਚ ਅਚਾਨਕ ਤਬਦੀਲੀ ਤੋਂ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਮੱਸਿਆ ਦਾ ਹੱਲ ਕੱਢਣ ਲਈ ਕਈ ਭਾਰਤੀ ਵਿਦਿਆਰਥੀਆਂ ਨੇ ਭਾਰਤੀ ਹਾਈ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

  ਮਹੱਤਵਪੂਰਨ ਗੱਲ ਇਹ ਹੈ ਕਿ ਕਿਊਬਿਕ ਸੂਬੇ ਦੇ ਤਿੰਨ ਕਾਲਜ, ਜੋ ਕਿ ਰਾਈਜ਼ਿੰਗ ਫੀਨਿਕਸ ਇੰਟਰਨੈਸ਼ਨਲ ਇੰਕ. ਦੁਆਰਾ ਚਲਾਏ ਜਾ ਰਹੇ ਸਨ, ਨੂੰ ਦੀਵਾਲੀਆਪਨ ਘੋਸ਼ਿਤ ਕਰਨ ਤੋਂ ਬਾਅਦ ਅਚਾਨਕ ਬੰਦ ਕਰ ਦਿੱਤਾ ਗਿਆ ਸੀ। ਇਹਨਾਂ ਸੰਸਥਾਵਾਂ ਵਿੱਚ ਕਾਲਜ ਐਚ ਮਾਂਟਰੀਅਲ, ਸ਼ੇਰਬਰੂਕ ਵਿੱਚ ਸੀਈਡੀ ਕਾਲਜ ਅਤੇ ਲੋਂਗੁਏਲ ਵਿੱਚ ਸੀਸੀਐਸਕਿਊ ਕਾਲਜ ਸ਼ਾਮਲ ਹਨ। ਇਹ ਸਾਰੇ ਕਿਊਬਿਕ ਸੂਬੇ ਵਿੱਚ ਹਨ। ਇਸ ਫੈਸਲੇ ਨਾਲ ਆਨਲਾਈਨ ਕਲਾਸਾਂ ਲੈਣ ਵਾਲੇ 700 ਤੋਂ ਵੱਧ ਵਿਦਿਆਰਥੀਆਂ ਸਮੇਤ ਤਿੰਨ ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਸਾਹਮਣੇ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ। ਤਿੰਨੋਂ ਕਾਲਜਾਂ ਨੇ ਵਿੱਤੀ ਸੰਕਟ ਲਈ ਕੋਰੋਨਾ ਮਹਾਂਮਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

  ਸ਼ਨੀਵਾਰ ਨੂੰ ਜਾਰੀ ਐਡਵਾਈਜ਼ਰੀ 'ਚ ਕਿਹਾ ਗਿਆ ਕਿ ਭਾਰਤ ਦੇ ਕਈ ਵਿਦਿਆਰਥੀਆਂ ਨੇ ਹਾਈ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਜਿਨ੍ਹਾਂ ਨੇ ਰਾਈਜ਼ਿੰਗ ਫੀਨਿਕਸ ਇੰਟਰਨੈਸ਼ਨਲ ਇੰਕ. ਦੁਆਰਾ ਤਿੰਨ ਸੰਸਥਾਵਾਂ ਵਿੱਚ ਪੜ੍ਹਾਈ ਕੀਤੀ ਅਤੇ ਇਹਨਾਂ ਸੰਸਥਾਵਾਂ ਦੇ ਅਚਾਨਕ ਬੰਦ ਹੋਣ ਨਾਲ ਉਨ੍ਹਾਂ ਦਾ ਪੂਰਾ ਜੀਵਨ ਪ੍ਰਭਾਵਿਤ ਹੋਇਆ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਹਾਈ ਕਮਿਸ਼ਨ ਕੈਨੇਡਾ ਦੀ ਸੰਘੀ ਸਰਕਾਰ, ਕਿਊਬਿਕ ਦੀ ਸੂਬਾਈ ਸਰਕਾਰ ਅਤੇ ਭਾਰਤੀ ਭਾਈਚਾਰੇ ਦੇ ਕਈ ਨੁਮਾਇੰਦਿਆਂ ਨਾਲ ਇਸ ਮੁੱਦੇ ਨੂੰ ਹੱਲ ਕਰਨ ਅਤੇ ਵਿਦਿਆਰਥੀਆਂ ਦੀ ਮਦਦ ਲਈ ਸੰਪਰਕ ਵਿੱਚ ਹੈ।

  ਹਾਈ ਕਮਿਸ਼ਨ ਕੈਨੇਡਾ ਦੀ ਸੰਘੀ ਸਰਕਾਰ, ਕਿਊਬਿਕ ਦੀ ਸੂਬਾਈ ਸਰਕਾਰ ਦੇ ਨਾਲ-ਨਾਲ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗਾ ਹੋਇਆ ਹੈ। ਮਸਲੇ ਦੇ ਹੱਲ ਲਈ ਭਾਰਤੀ ਭਾਈਚਾਰੇ ਦੇ ਚੁਣੇ ਹੋਏ ਕੈਨੇਡੀਅਨ ਨੁਮਾਇੰਦਿਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਫੀਸਾਂ ਦੀ ਅਦਾਇਗੀ ਜਾਂ ਫੀਸ ਟਰਾਂਸਫਰ ਕਰਨ ਵਿੱਚ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲੇ ਨੂੰ ਸ਼ਿਕਾਇਤ ਕਰ ਸਕਦੇ ਹਨ। ਇਸ ਦੌਰਾਨ ਕਿਊਬਿਕ ਸਰਕਾਰ ਨੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਉਨ੍ਹਾਂ ਵਿਦਿਅਕ ਸੰਸਥਾਵਾਂ ਨਾਲ ਸਿੱਧਾ ਸੰਪਰਕ ਕਰਨ ਲਈ ਕਿਹਾ ਹੈ ਜਿੱਥੇ ਉਹ ਰਜਿਸਟਰਡ ਹਨ।

  ਹਾਈ ਕਮਿਸ਼ਨ ਨੇ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਕੈਨੇਡਾ ਵਿੱਚ ਉਚੇਰੀ ਪੜ੍ਹਾਈ ਕਰਨ ਦੀ ਯੋਜਨਾ ਬਣਾ ਰਹੇ ਭਾਰਤ ਦੇ ਵਿਦਿਆਰਥੀਆਂ ਨੂੰ ਮੁੜ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਅਦਾਰਿਆਂ ਨੂੰ ਕੋਈ ਵੀ ਭੁਗਤਾਨ ਕਰਨ ਤੋਂ ਪਹਿਲਾਂ ਸੰਸਥਾ ਦੀ ਭਰੋਸੇਯੋਗਤਾ ਅਤੇ ਸਥਿਤੀ ਦੀ ਚੰਗੀ ਤਰ੍ਹਾਂ ਜਾਂਚ ਕਰਨ। ਸੰਬੰਧਿਤ ਸੰਸਥਾਵਾਂ ਤੋਂ ਕੈਨੇਡਾ ਦੀ ਸੰਘੀ ਜਾਂ ਸੂਬਾਈ ਸਰਕਾਰ ਤੋਂ ਮਾਨਤਾ ਦੇ ਪ੍ਰਮਾਣ ਪੱਤਰ ਦੀ ਮੰਗ ਕਰੋ। ਕੈਨੇਡਾ ਸਰਕਾਰ ਦੀ ਵੈੱਬਸਾਈਟ 'ਤੇ ਪ੍ਰਮਾਣਿਤ ਸੰਸਥਾਵਾਂ ਦੀ ਸੂਚੀ ਹੈ। ਉਸ 'ਤੇ ਇੱਕ ਨਜ਼ਰ ਮਾਰਨਾ ਵੀ ਜ਼ਰੂਰੀ ਹੈ। ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤ ਦੇ ਵਿਦਿਆਰਥੀਆਂ ਜਾਂ ਕੈਨੇਡਾ ਦੀ ਯਾਤਰਾ ਕਰਨ ਦੀ ਯੋਜਨਾ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਨਜ਼ਦੀਕੀ ਭਾਰਤੀ ਮਿਸ਼ਨ ਜਾਂ 'MADAD ਪੋਰਟਲ' 'ਤੇ ਆਨਲਾਈਨ ਰਜਿਸਟਰ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

  ਜਨਵਰੀ ਤੋਂ ਕੈਨੇਡਾ ਭਰ ਵਿੱਚ ਅੰਦੋਲਨ ਚੱਲ ਰਿਹਾ ਹੈ। ਹਜ਼ਾਰਾਂ ਟਰੱਕ ਡਰਾਈਵਰਾਂ ਅਤੇ ਸੈਂਕੜੇ ਹੋਰ ਪ੍ਰਦਰਸ਼ਨਕਾਰੀਆਂ ਨੇ ਓਟਾਵਾ ਵਿੱਚ ਇਕੱਠੇ ਹੋ ਕੇ ਅਮਰੀਕਾ-ਕੈਨੇਡਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰਾਂ ਲਈ ਵੈਕਸੀਨ ਦੀ ਲੋੜ ਦੇ ਖਿਲਾਫ ਜ਼ੋਰਦਾਰ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਅਧਿਕਾਰੀ ਕੋਵਿਡ-19 ਪਾਬੰਦੀਆਂ ਹਟਾ ਲੈਣ। ਇਹ ਅੰਦੋਲਨ ਹੁਣ ਸਰਕਾਰ ਵਿਰੋਧੀ ਮੁਜ਼ਾਹਰੇ ਵਿੱਚ ਬਦਲ ਗਿਆ ਹੈ। ਇਸ ਵਿੱਚ ਵੱਖ-ਵੱਖ ਗਰੁੱਪਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖ਼ਿਲਾਫ਼ ਇੱਕਜੁੱਟ ਹੋ ਕੇ ਉਨ੍ਹਾਂ ਦੀ ਸਰਕਾਰ ਦਾ ਤਖ਼ਤਾ ਪਲਟਣ ਦਾ ਸੱਦਾ ਦਿੱਤਾ ਹੈ। ਇਸ ਅੰਦੋਲਨ ਕਾਰਨ ਪੀਐਮ ਟਰੂਡੋ ਮੁਸੀਬਤ ਵਿੱਚ ਹਨ।
  Published by:rupinderkaursab
  First published:

  Tags: Canada, Education, Students, World news

  ਅਗਲੀ ਖਬਰ