Home /News /international /

Canada : ਸਵਾਮੀ ਨਾਰਾਇਣ ਮੰਦਰ ‘ਚ ਲਿਖੇ ਖਾਲਿਸਤਾਨੀ ਨਾਅਰੇ, ਭਾਰਤ ਨੇ ਕੀਤੀ ਜਾਂਚ ਦੀ ਮੰਗ

Canada : ਸਵਾਮੀ ਨਾਰਾਇਣ ਮੰਦਰ ‘ਚ ਲਿਖੇ ਖਾਲਿਸਤਾਨੀ ਨਾਅਰੇ, ਭਾਰਤ ਨੇ ਕੀਤੀ ਜਾਂਚ ਦੀ ਮੰਗ

Canada : ਸਵਾਮੀ ਨਾਰਾਇਣ ਮੰਦਰ ‘ਚ ਲਿਖੇ ਖਾਲਿਸਤਾਨੀ ਨਾਅਰੇ, ਭਾਰਤ ਨੇ ਕੀਤੀ ਜਾਂਚ ਦੀ ਮੰਗ (file photo)

Canada : ਸਵਾਮੀ ਨਾਰਾਇਣ ਮੰਦਰ ‘ਚ ਲਿਖੇ ਖਾਲਿਸਤਾਨੀ ਨਾਅਰੇ, ਭਾਰਤ ਨੇ ਕੀਤੀ ਜਾਂਚ ਦੀ ਮੰਗ (file photo)

ਇਸ ਸਬੰਧੀ ਕੁਝ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈਆਂ ਹਨ। ਇਨ੍ਹਾਂ ਵੀਡੀਓ ਫੁਟੇਜ 'ਚ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਵਰਗੇ ਨਾਅਰੇ ਲਿਖੇ ਦਿਖਾਈ ਦੇ ਰਹੇ ਹਨ।

  • Share this:

    ਟੋਰਾਂਟੋ- ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਸਮਾਜ ਵਿਰੋਧੀ ਅਨਸਰਾਂ ਨੇ ਵਿਸ਼ਾਲ ਸਵਾਮੀ ਨਰਾਇਣ ਮੰਦਰ ਵਿੱਚ ਭੰਨਤੋੜ ਕੀਤੀ। ਸਮਾਜ ਵਿਰੋਧੀ ਅਨਸਰਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਅਤੇ ਭੱਜ ਗਏ। ਇਸ ਸਬੰਧੀ ਵਾਇਰਲ ਹੋਈ ਸੀਸੀਟੀਵੀ ਫੁਟੇਜ ਵਿੱਚ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਹੋਏ ਦਿਖਾਈ ਦੇ ਰਹੇ ਹਨ। ਇਸ ਪੂਰੀ ਘਟਨਾ ਨੂੰ ਲੈ ਕੇ ਕੈਨੇਡਾ 'ਚ ਰਹਿੰਦੇ ਹਿੰਦੂਆਂ 'ਚ ਰੋਸ ਹੈ। ਇਸ ਦੇ ਨਾਲ ਹੀ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਸਰਕਾਰ ਤੋਂ ਇਸ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੰਦਰ ਪ੍ਰਸ਼ਾਸਨ ਨੇ ਮਾਮਲੇ ਦੀ ਸੂਚਨਾ ਟੋਰਾਂਟੋ ਪੁਲਿਸ ਨੂੰ ਦਿੱਤੀ। ਇਸ ਸਬੰਧੀ ਕੁਝ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈਆਂ ਹਨ। ਇਨ੍ਹਾਂ ਵੀਡੀਓ ਫੁਟੇਜ 'ਚ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਵਰਗੇ ਨਾਅਰੇ ਲਿਖੇ ਦਿਖਾਈ ਦੇ ਰਹੇ ਹਨ।

    ਕੈਨੇਡਾ ਦੇ ਟੋਰਾਂਟੋ ਸਥਿਤ ਸਵਾਮੀਨਾਰਾਇਣ ਮੰਦਰ 'ਚ ਭਾਰਤ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ 'ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, 'ਮੈਂ ਧਾਰਮਿਕ ਸਥਾਨਾਂ 'ਤੇ ਕੀਤੀਆਂ ਜਾ ਰਹੀਆਂ ਅਜਿਹੀਆਂ ਘਟਨਾਵਾਂ ਦੀ ਪੂਰੀ ਤਰ੍ਹਾਂ ਨਿੰਦਾ ਕਰਦਾ ਹਾਂ। ਅਜਿਹੀਆਂ ਘਟਨਾਵਾਂ ਪਿੱਛੇ ਮਕਸਦ ਦੇਸ਼ ਵਿੱਚ ਤਣਾਅ ਅਤੇ ਨਫ਼ਰਤ ਫੈਲਾਉਣਾ ਹੈ। ਪਾਕਿਸਤਾਨ ਲਗਾਤਾਰ ਅਜਿਹਾ ਕਰ ਰਿਹਾ ਹੈ। ਅਮਰੀਕਾ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਦਮ ਚੁੱਕਦਾ ਹੈ ਪਰ ਬਦਕਿਸਮਤੀ ਨਾਲ ਕੈਨੇਡਾ ਅਜਿਹਾ ਨਹੀਂ ਕਰਦਾ। ਮੈਂ ਕੈਨੇਡਾ ਸਰਕਾਰ ਨੂੰ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।


    ਇਸ ਘਟਨਾ ਦੀ ਕੈਨੇਡਾ ਦੇ ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੈਨੇਡਾ ਵਿੱਚ ਇਸ ਤਰ੍ਹਾਂ ਦੀ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਬ੍ਰਾਊਨ ਨੇ ਕਿਹਾ ਕਿ ਮੰਦਰ ਦੀ ਕੰਧ 'ਤੇ ਨਾਅਰੇ ਲਿਖਣ ਵਾਲਿਆਂ ਨੂੰ ਜਲਦ ਹੀ ਕਾਨੂੰਨ ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਬਰੈਂਪਟਨ ਦੀ ਐਮਪੀ ਸੋਨੀਆ ਸਿੱਧੂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਸਿੱਧੂ ਨੇ ਕਿਹਾ ਕਿ ਸਾਡਾ ਸਮਾਜ ਬਹੁ-ਸੱਭਿਆਚਾਰਕ ਅਤੇ ਬਹੁ-ਧਰਮੀ ਹੈ। ਇੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਮੰਦਰ ਦੀਆਂ ਕੰਧਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

    Published by:Ashish Sharma
    First published:

    Tags: Canada, Hindu, Khalistani, Mandir, Temple