HOME » NEWS » World

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ: ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰਕੂ ਹਿੰਸਾ ਦਾ ਖਤਰਾ

News18 Punjab
Updated: January 30, 2019, 3:16 PM IST
ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ: ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰਕੂ ਹਿੰਸਾ ਦਾ ਖਤਰਾ

  • Share this:
ਅਮਰੀਕਾ ਦੀ ਖ਼ੁਫ਼ੀਆ ਏਜੰਸੀ ਪ੍ਰਮੁੱਖ ਦਾ ਦਾਅਵਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਵਿਚ ਫਿਰਕੂ ਹਿੰਸਾ ਭੜਕ ਸਕਦੀ ਹੈ। ਉਨ੍ਹਾਂ ਨੇ ਅਮਰੀਕੀ ਸੰਸਦ ਵਿਚ ਆਪਣੀ ਇਕ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਇਹ ਦਾਅਵਾ ਕੀਤਾ ਗਿਆ। ਅਮਰੀਕਾ ਦੀ ਖ਼ੁਫ਼ੀਆ ਏਜੰਸੀ ਪ੍ਰਮੁੱਖ ਡਾਨ ਕੋਰਟਸ ਨੇ ਸੰਸਦ ਵਿਚ ਦਾਅਵਾ ਕੀਤਾ ਕਿ ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਨਰਿੰਦਰ ਮੋਦੀ ਦੀ ਪਾਰਟੀ ਹਿੰਦੂ-ਰਾਸ਼ਟਰਵਾਦ ਉਤੇ ਬਾਹਲਾ ਜੋਰ ਦਿੰਦੀ ਹੈ ਕਿ ਭਾਰਤ ਵਿਚ ਫਿਰਕੂ ਹਿੰਸਾ ਭੜਕਣ ਦੀ ਵੱਡੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਭਾਰਤ ਵਿੱਚ ਮੌਜੂਦ ਅੱਤਵਾਦੀਆਂ ਨੂੰ ਪਾਕਿਸਤਾਨ ਦਾ ਸਮਰਥਨ ਮਿਲਣ ਦਾ ਵੀ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਰਿਪੋਰਟ ਵਿੱਚ ਇਲਜ਼ਾਮ ਲਾਇਆ ਗਿਆ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਧੀਨ ਜਿਹੋ ਜਿਹੀਆਂ ਨੀਤੀਆਂ ਬਣ ਰਹੀਆਂ ਹਨ, ਉਸ ਨਾਲ ਬੀਜੇਪੀ ਦੀ ਸਰਕਾਰ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ ਵਧ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਸੂਬਿਆਂ ਦੇ ਬੀਜੇਪੀ ਨੇਤਾ ਵੱਧ ਸਮਰਥਨ ਹਲਕੀ ਹਿੰਸਾ ਦਾ ਸਹਾਰਾ ਵੀ ਲੈ ਸਕਦੇ ਹਨ। ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਫਿਰਕੂ ਤਣਾਅ ਦੇਸ਼ ਦੇ ਮੁਸਲਮਾਨਾਂ ਨੂੰ ਮੁਲਕ ਤੋਂ ਦੂਰ ਕਰ ਸਕਦਾ ਹੈ ਤੇ ਇਸੇ ਕਾਰਨ ਇਸਲਾਮਕ ਦਹਿਸ਼ਤੀ ਜਥੇਬੰਦੀਆਂ ਨੂੰ ਆਪਣੀ ਪਕੜ ਮਜ਼ਬੂਤ ਬਣਾਉਣ ਵਿੱਚ ਮਦਦ ਮਿਲੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 2018 ਵਿੱਚ ਜਦ ਅਮਰੀਕਾ ਨੇ ਇਹ ਰਿਪੋਰਟ ਪੇਸ਼ ਕੀਤੀ ਸੀ ਤਾਂ ਭਾਰਤ ਦਾ ਕੋਈ ਖ਼ਾਸ ਜ਼ਿਕਰ ਨਹੀਂ ਸੀ। ਸਿਰਫ ਇੰਨੇ ਸੰਕੇਤ ਦਿੱਤੇ ਸਨ ਕਿ ਭਾਰਤ ਨੂੰ ਆਪਣੇ ਗੁਆਂਢੀ ਦੇਸ਼ਾਂ ਚੀਨ ਤੇ ਪਾਕਿਸਤਾਨ ਨਾਲ ਤਣਾਅ ਦਾ ਸਾਹਮਣਾ ਕਰਨਾ ਪਵੇਗਾ। ਤਾਜ਼ਾ ਰਿਪੋਰਟ ਮੁਤਾਬਕ ਜੁਲਾਈ ਵਿੱਚ ਅਫ਼ਗਾਨਿਸਤਾਨ ਵਿੱਚ ਹੋਣ ਵਾਲੀਆਂ ਆਮ ਚੋਣਾਂ ਕਾਰਨ ਦੱਖਣੀ ਏਸ਼ੀਆ ਨੂੰ ਭਾਰੀ ਖ਼ਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖ਼ਤਰੇ ਦਾ ਵੱਡਾ ਕਾਰਨ ਤਾਲਿਬਾਨ ਵੱਲੋਂ ਕੀਤੇ ਜਾਣ ਵਾਲੇ ਅੱਤਵਾਦੀ ਹਮਲਿਆਂ ਨੂੰ ਦੱਸਿਆ ਗਿਆ ਹੈ। ਰਿਪੋਰਟ ਵਿੱਚ ਪਾਕਿਸਤਾਨ ਵੱਲੋਂ ਅੱਤਵਾਦ 'ਤੇ ਰੋਕ ਲਾਉਣ ਵਿੱਚ ਨਾਕਾਮੀ ਨੂੰ ਵੱਡੇ ਪੱਧਰ 'ਤੇ ਦਰਸਾਇਆ ਗਿਆ ਹੈ।
First published: January 30, 2019
ਹੋਰ ਪੜ੍ਹੋ
ਅਗਲੀ ਖ਼ਬਰ