HOME » NEWS » World

ਚੀਨ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1110 ਹੋਈ

News18 Punjabi | News18 Punjab
Updated: February 12, 2020, 12:56 PM IST
share image
ਚੀਨ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1110 ਹੋਈ
ਚੀਨ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1110 ਹੋਈ

ਹੁਣ ਤੱਕ 44200 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਹੁਬੇਈ ਦੇ ਕੌਮੀ ਸਿਹਤ ਕਮਿਸ਼ਨ ਨੇ ਦੱਸਿਆ ਕਿ ਹੁਬੇਈ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਹੋਰ 94 ਲੋਕਾਂ ਦੀ ਮੌਤ ਹੋ ਗਈ ਹੈ।

  • Share this:
  • Facebook share img
  • Twitter share img
  • Linkedin share img
ਚੀਨ ਵਿਚ ਮਾਰੂ ਕੋਰੋਨਾ ਵਾਇਰਸ ਨਾਲ ਮਰਣ ਵਾਲਿਆਂ ਦੀ ਗਿਣਤੀ 1110 ਹੋ ਗਈ ਹੈ ਅਤੇ ਹੁਣ ਤੱਕ 44200 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਹੁਬੇਈ ਦੇ ਕੌਮੀ ਸਿਹਤ ਕਮਿਸ਼ਨ ਨੇ ਦੱਸਿਆ ਕਿ ਹੁਬੇਈ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਹੋਰ 94 ਲੋਕਾਂ ਦੀ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ 1638 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਚੀਨ ਵਿਚ ਹੁਣ ਤੱਕ 44200 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਅਜਿਹਾ ਮੰਨਿਆ ਜਾ ਰਿਹਾ ਕਿ ਇਹ ਵਾਇਰਸ ਪਿਛਲੇ ਸਾਲ  ਹੁਬੇਈ ਸੂਬੇ ਦੀ ਰਾਜਧਾਨ ਵੁਹਾਨ ਦੇ ਉਸ ਬਾਜ਼ਾਰ ਵਿਚੋਂ ਫੈਲਿਆ ਸੀ, ਜਿਥੇ ਜੰਗਲੀ ਜਾਨਵਰ ਵੇਚੇ ਜਾਂਦੇ ਹਨ।

ਦੂਜੇ ਪਾਸੇ, ਡਬਲਯੂਐਚਓ ਦੇ ਮੁਖੀ ਟੇਡੇਰੋਸ ਅਡਾਨੋਮ ਗੈਬਰੇਜ ਨੇ ਮੰਗਲਵਾਰ ਨੂੰ ਕਿਹਾ ਕਿ ਹਾਲਾਂਕਿ ਇਸ ਦੇ 99 ਪ੍ਰਤੀਸ਼ਤ ਮਾਮਲੇ ਚੀਨ ਵਿਚ ਹਨ, ਪਰ ਇਹ ਪੂਰੀ ਦੁਨੀਆ ਲਈ ਇਕ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਕੀਤੀ ਕਿਸੇ ਖੋਜ ਬਾਰੇ ਜਾਣਕਾਰੀ ਸਾਂਝੀ ਕਰਨ।
ਵਿਸ਼ਵ ਸਿਹਤ ਸੰਗਠਨ ਦੇ ਅੰਤਰਰਾਸ਼ਟਰੀ ਮਾਹਰਾਂ ਦੀ ਇਕ ਟੀਮ ਬਰੁਸ ਐਲਵਰਡ (ਐਮਰਜੈਂਸੀ ਸਿਹਤ ਸਥਿਤੀ ਦੇ ਮਾਹਰ) ਦੀ ਅਗਵਾਈ ਵਿਚ ਇਥੇ ਪੁੱਜੀ ਸੀ। ਟੀਮ ਨੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਨਜਿਠਣ ਲਈ ਚੀਨੀ ਸਿਹਤ ਅਧਿਕਾਰੀਆਂ ਨਾਲ ਚਰਚਾ ਕੀਤੀ। ਮੰਗਲਵਾਰ ਨੂੰ ਚੀਨੀ ਅਧਿਕਾਰੀਆਂ ਨੇ ਹੁਬੇਈ ਤੋਂ ਦੋ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਅਤੇ ਇਸ ਦੀ ਰਾਜਧਾਨੀ ਵੁਹਾਨ ਵਿੱਚ ਪਾਬੰਦੀਆਂ ਸਖਤ ਕਰ ਦਿੱਤੀਆਂ। ਇੱਥੇ ਪਹਿਲਾਂ ਹੀ ਲੱਖਾਂ ਲੋਕ ਪਾਬੰਦੀਆਂ ਦੇ ਘੇਰੇ ਵਿੱਚ ਹਨ।

 

 
First published: February 12, 2020
ਹੋਰ ਪੜ੍ਹੋ
ਅਗਲੀ ਖ਼ਬਰ